ਅੰਮ੍ਰਿਤਸਰ: ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਆਉਣ ‘ਤੇ ਪੰਜਾਬ ਅੰਦਰ ਕਈ ਵੱਡੇ ਬਦਲਾਅ ਵੇਖਣ ਨੂੰ ਮਿਲੇ ਹਨ। ਜਿਨ੍ਹਾਂ ਵਿੱਚ ਸਭ ਤੋਂ ਵੱਡਾ ਬਦਲਾਅ ਪੰਚਾਇਤੀ ਜ਼ਮੀਨਾਂ ‘ਤੇ ਵੇਖਣ ਨੂੰ ਮਿਲਿਆ ਹੈ। ਪੰਚਾਇਤ ਮੰਤਰੀ ਦਾ ਆਹੁਦਾ ਸੰਭਾਲਣ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲਗਾਤਾਰ ਇੱਕ ਤੋਂ ਬਾਅਦ ਇੱਕ ਸਰਕਾਰੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆ ਤੋਂ ਮੁਕਤ ਕੀਤਾ। ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ (Bhagatpura village of Amritsar) ਪਹੁੰਚ ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ (Minister for Panchayats and Rural Development) ਕੁਲਦੀਪ ਸਿੰਘ ਧਾਲੀਵਾਲ ਨੇ ਇੱਥੇ ਦੀ ਪੰਚਾਇਤੀ ਜ਼ਮੀਨ ਨੂੰ ਲੈਕੇ ਕਾਰਵਾਈ ਕੀਤੀ ਹੈ।
ਪੰਚਾਇਤ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਰਿਹਾਇਸ਼ੀ ਕਾਲੋਨੀ ਅਲਫਾ ਸਿਟੀ (Residential Colony Alpha City) ਦੀ ਹਦੂਦ ਵਿੱਚ ਪੈਂਦੇ ਗ੍ਰਾਮ ਪੰਚਾਇਤ ਭਗਤੂਪੁਰਾ (Gram Panchayat Bhagatpura) ਦੇ ਸਰਕਾਰੀ ਰਸਤੇ ਅਤੇ ਖਾਲ੍ਹਾਂ ਦੀ ਜ਼ਮੀਨ ਸਸਤੇ ਰੇਟਾਂ ਵਿੱਚ ਵੇਚ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੈਂ ਖੁਦ ਇਸ ਕੇਸ ਦੀ ਜਾਂਚ ਪੜਤਾਲ ਕੀਤੀ ਗਈ ਹੈ। ਜਿਸ ਵਿੱਚ 41 ਕਨਾਲ 10 ਮਰਲੇ ਦੇ ਰਸਤੇ ਨੂੰ ਗ੍ਰਾਮ ਪੰਚਾਇਤ ਭਗਤੂਪੁਰਾ (Gram Panchayat Bhagatpura) ਨੇ ਮਤਾ ਪਾ ਕੇ ਅਤੇ ਸਰਕਾਰ ਵੱਲੋਂ ਮਨਜ਼ੂਰ ਸ਼ੂਦਾ ਮਿਲਣ ਤੋ ਬਾਅਦ ਹੀ 43 ਲੱਖ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀ ਕਾਰਵਾਈ ਪੁਰਾਣੀ ਸਰਕਾਰ ਵੱਲੋਂ ਹੀ ਕੀਤੀ ਗਈ ਸੀ।
ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਵੇਚੀ ਗਈ ਜ਼ਮੀਨ ਦੀ ਰਕਮ ਪੰਚਾਇਤ ਦੇ ਨਾਮ ‘ਤੇ ਐੱਫ.ਡੀ. ਕਰਵਾ ਦਿੱਤੀ ਗਈ ਹੈ ਅਤੇ ਗ੍ਰਾਮ ਪੰਚਾਇਤ ਕੇਵਲ ਇਸ ਰਕਮ ਦੇ ਵਿਆਜ ਲੈ ਕੇ ਵਰਤ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਸਰਕਾਰ ਨੇ ਇਸ ਜ਼ਮੀਨ ਦਾ ਰੇਟ 29 ਲੱਖ ਰੁਪਏ ਨਿਰਧਾਰਤ ਕੀਤਾ ਸੀ, ਪਰ ਗ੍ਰਾਮ ਪੰਚਾਇਤ ਨੇ ਇਸ ਨੂੰ ਲੈਣ ਤੋ ਇਨਕਾਰ ਕਰ ਦਿੱਤਾ ਸੀ ਜੋ ਕਿ ਬਹੁਤ ਹੀ ਵਧੀਆ ਉਪਰਾਲਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋ ਬਾਅਦ ਮੁੜ ਸਰਕਾਰ ਵੱਲੋਂ ਇਸ ਦਾ ਰੇਟ 53 ਲੱਖ ਰੁਪਏ ਨਿਰਧਾਰਤ ਕੀਤਾ ਗਿਆ, ਪਰ ਮੌਜੂਦਾ ਕੁਲੈਕਟਰ ਰੇਟ ਅਤੇ ਉਸ ਸਮੇਂ ਦੇ ਡਿਪਟੀ ਕਮਿਸ਼ਨਰ ਵੱਲੋਂ ਰੇਟ ਨੂੰ ਵਿਚਾਰਨ ਉਪਰੰਤ ਅਤੇ ਗ੍ਰਾਮ ਪੰਚਾਇਤ ਦੀ ਸਹਿਮਤੀ ਨਾਲ ਇਸ ਦਾ ਰੇਟ 43 ਲੱਖ ਰੁਪਏ ਪ੍ਰਤੀ ਏਕੜ ਨਿਰਧਾਰਤ ਹੋਇਆ ਸੀ।
ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ (Minister for Panchayats and Rural Development) ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਨ੍ਹਾਂ ਨੇ 12 ਦਿਨਾਂ ਵਿੱਚ 1200 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛਡਵਾਏ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਪੰਜਾਬ ਦੀ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛਡਵਾ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 50 ਹਜ਼ਾਰ ਏਕੜ ਦੇ ਕਰੀਬ ਹੈ ਪੰਚਾਇਤੀ ਜ਼ਮੀਨ ਇਨ੍ਹਾਂ ‘ਤੇ ਜ਼ਿਆਦਾਤਰ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ।
ਉਨ੍ਹਾਂ ਨੇ ਦੱਸਿਆ ਕਿ ਤਰਨਤਾਰਨ ਵਿਖੇ 100 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਚਾਹੇ ਉਹ ਕੋਈ ਵੀ ਹੋਵੇ ਕਿਸੇ ਨੂੰ ਵੀ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੀਆਂ ਵੱਡੀਆਂ ਮੱਛੀਆਂ ਨੂੰ ਜਲਦ ਹੀ ਸਲਾਖਾਂ ਦੇ ਪਿੱਛੇ ਸੁੁੱਟਿਆ ਜਾਵੇਗਾ ਅਤੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਇਸ ਸਬੰਧੀ ਸਪਸ਼ਟ ਨਿਰਦੇਸ਼ ਦੇ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਪਟਿਆਲਾ ਹਿੰਸਾ ਮਾਮਲਾ: ਬਲਜਿੰਦਰ ਸਿੰਘ ਪਰਵਾਨਾ ਦੇ ਹੱਕ 'ਚ ਉਤਰੇ ਖਹਿਰਾ