ਅੰਮ੍ਰਿਤਸਰ: ਬਾਗੇਸ਼ਵਰ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨਾਲ ਜੁੜ ਕੇ ਬਹੁਤ ਚਰਚਾ ਵਿੱਚ ਰਹੇ ਹਨ। ਸੋ ਦੱਸ ਦਈਏ ਕਿ ਪੰਡਿਤ ਧੀਰੇਂਦਰ ਸ਼ਾਸਤਰੀ ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਉੱਤੇ ਪਹੁੰਚੇ, ਜਿੱਥੇ ਉਹਨਾਂ ਦਾ ਸਵਾਗਤ ਕਰਨ ਵਾਸਤੇ ਸ਼ਰਧਾਲੂਆਂ ਵੱਲੋਂ ਫੁੱਲ ਭੇਂਟ ਕੀਤੇ ਗਏ। ਜਿਸ ਤੋਂ ਬਾਅਦ ਪੰਡਿਤ ਧੀਰੇਂਦਰ ਸ਼ਾਸਤਰੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਇਸ ਤੋਂ ਬਾਅਦ ਉਹ ਅੰਮ੍ਰਿਤਸਰ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ।
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਟੇਕਿਆ ਮੱਥਾ: ਇਸ ਦੌਰਾਨ ਹੀ ਬਾਗੇਸ਼ਵਰ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ ਨੇ ਕਿਹਾ ਕਿ ਉਹ ਪੰਜਾਬ ਦੇ 3 ਦਿਨ ਦੇ ਦੌਰੇ ਉੱਤੇ ਹਨ, ਉਹ ਅੱਜ ਪੰਜਾਬ ਦੀ ਧਰਤੀ ਉੱਤੇ ਆਏ ਹਨ ਅਤੇ ਉਹਨਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਗਿਆ। ਉੱਥੇ ਹੀ ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ ਉਹਨਾਂ ਵੱਲੋਂ ਪਠਾਨਕੋਟ ਜਾ ਕੇ ਇੱਕ ਸਮਾਗਮ ਨੂੰ ਸ਼ਿਰਕਤ ਕੀਤੀ ਜਾਵੇਗੀ।
- Aartis in favor of sheller owners: ਸ਼ੈਲਰ ਮਾਲਕਾਂ ਦੇ ਹੱਕ 'ਚ ਆਏ ਆੜ੍ਹਤੀ, ਬਾਸਮਤੀ ਨੂੰ ਛੱਡ ਬਾਕੀ ਝੋਨੇ ਦੀ ਖ੍ਰੀਦ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ
- Professor Mohan Singh In Ludhiana : ਲੁਧਿਆਣਾ 'ਚ ਪ੍ਰੋਫੈਸਰ ਮੋਹਨ ਸਿੰਘ ਦੀ ਯਾਦ 'ਚ 45ਵਾਂ ਯਾਦਗਾਰੀ ਮੇਲਾ, ਸੀਚੇਵਾਲ ਬੋਲੇ- ਨੌਜਵਾਨਾਂ ਨੂੰ ਸਭਿਆਚਾਰ ਨਾਲ ਜੋੜਨ ਦੀ ਲੋੜ
- Jalandhar Triple Murder: ਮਾਪਿਆਂ ਸਮੇਤ ਭਰਾ ਦਾ ਕਤਲ ਕਰਨ ਵਾਲੇ ਮੁਲਜ਼ਮ ਨੇ ਖੋਲ੍ਹਿਆ ਮੂੰਹ, ਕਿਹਾ- ਪਤਨੀ ਨੂੰ ਜਿਨਸੀ ਤੌਰ 'ਤੇ ਕਰਦੇ ਸਨ ਪਰੇਸ਼ਾਨ, ਤੈਸ਼ 'ਚ ਆ ਕੇ ਕੀਤਾ ਕਤਲ
ਸ਼ਰਧਾਲੂਆਂ 'ਚ ਖੁਸ਼ੀ ਦੀ ਲਹਿਰ: ਉੱਥੇ ਹੀ ਦੂਸਰੇ ਪਾਸੇ ਸ਼ਰਧਾਲੂਆਂ ਦੀ ਮੰਨੀ ਜਾਵੇ ਤਾਂ ਉਹਨਾਂ ਵੱਲੋਂ ਕਿਹਾ ਗਿਆ ਕਿ ਉਹ ਆਪਣੇ ਆਪ ਨੂੰ ਕਿਸਮਤ ਵਾਲੇ ਸਮਝ ਰਹੇ ਹਨ ਕਿ ਉਹਨਾਂ ਵੱਲੋਂ ਬਾਬਾ ਜੀ ਦੇ ਦਰਸ਼ਨ ਕੀਤੇ ਗਏ ਹਨ। ਉੱਥੇ ਹੀ ਉਹਨਾਂ ਵੱਲੋਂ ਜੋ ਸਮਾਗਮ ਰੱਖੇ ਗਏ ਹਨ, ਉਸ ਵਿੱਚ ਵੀ ਸ਼ਿਰਕਤ ਕੀਤੀ ਜਾਵੇਗੀ। ਉੱਥੇ ਹੀ ਡਾਕਟਰ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਮੁੱਖ ਤੌਰ ਉੱਤੇ ਏਅਰਪੋਰਟ ਉੱਤੇ ਪਹੁੰਚੇ ਸਨ ਅਤੇ ਉਹਨਾਂ ਵੱਲੋਂ ਫੁੱਲ ਮਲਾਵਾਂ ਭੇਂਟ ਕਰਕੇ ਬਾਬਾ ਜੀ ਦਾ ਸਵਾਗਤ ਕੀਤਾ ਗਿਆ।