ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਸਰੂਪਾਂ ਦੇ ਮਾਮਲੇ ਵਿੱਚ ਪੰਥਕ ਮੋਰਚਾ ਦੇ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਅਰਦਾਸ ਅਦਾ ਕਰਨ ਤੋਂ ਬਾਅਦ ਪੰਥਕ ਮੋਰਚੇ ਦੇ ਆਗੂ ਦਿਲਬਾਗ ਸਿੰਘ ਨੇ ਕਿਹਾ ਕਿ ਮੋਰਚੇ ਦੌਰਾਨ ਜੋ ਸਿੰਘ ਜ਼ਖ਼ਮੀ ਹੋਏ ਗਏ ਸਨ, ਹੌਲੀ-ਹੌਲੀ ਠੀਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੋਮਣੀ ਕਮੇਟੀ 'ਤੇ ਨਰੈਣੂ ਮਹੰਤ ਕਾਬਜ਼ ਹਨ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਸਰੂਪਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਐਸਜੀਪੀਸੀ ਦਫ਼ਤਰ ਅੱਗੇ ਲਾਏ ਪੱਕੇ ਮੋਰਚੇ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਾਲੇ ਭਿਆਨਕ ਲੜਾਈ ਹੋ ਗਈ ਸੀ, ਜਿਸ ਵਿੱਚ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਸ਼੍ਰੋਮਣੀ ਕਮੇਟੀ ਦੇ ਕੁੱਝ ਵਰਕਰ ਵੀ ਜ਼ਖ਼ਮੀ ਹੋਏ।
ਪੰਥਕ ਆਗੂ ਨੇ ਕਿਹਾ ਕਿ ਅੱਜ ਮੋਰਚੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਰਦਾਸ ਕੀਤੀ ਗਈ ਹੈ, ਜੋ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ। ਹੁਣ ਮੋਰਚੇ ਦੇ ਸੰਘਰਸ਼ ਦੀ ਦਿਸ਼ਾ ਬਦਲੀ ਗਈ ਹੈ ਕਿਉਂਕਿ ਭਾਈ ਵਡਾਲਾ ਨੇ ਵੀ ਮੋਰਚਾ ਲਾਇਆ ਹੋਇਆ ਹੈ ਅਤੇ ਉਹ ਉਥੇ ਮੋਰਚੇ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਹ ਨਾਲ ਸਨ ਅਤੇ ਹੁਣ ਵੀ ਨਾਲ ਹਨ ਅਤੇ ਭਾਈ ਰਣਜੀਤ ਸਿੰਘ ਨਾਲ ਵੀ ਮੋਰਚੇ ਵਿੱਚ ਨਾਲ ਹਨ।