ਅੰਮ੍ਰਿਤਸਰ : 2022 ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈਕੇ ਈ.ਟੀ.ਵੀ ਭਾਰਤ ਦੀ ਟੀਮ ਨੇ ਪੁਛੀਆਂ ਲੋਕਾਂ ਨੂੰ ਆ ਰਹੀ ਪ੍ਰੇਸ਼ਾਨੀਆਂ ਤੇ ਲੋਕਾਂ ਦੀ ਅਵਾਜ ਸੁਣੀ ਈ.ਟੀ.ਵੀ ਭਾਰਤ ਦੀ ਟੀਮ ਨੇ। ਨਵਜੋਤ ਸਿੰਘ ਸਿੱਧੂ ਦੇ ਇਲਾਕੇ ਦੇ ਲੋਕ ਹੋ ਰਹੇ ਪਰੇਸ਼ਾਨ।
ਕਿਹਾ ਪੰਜ ਸਾਲਾਂ ਵਿੱਚ ਇੱਕ ਵਾਰ ਵੀ ਨਹੀਂ ਦੇਖਿਆ ਗਿਆ ਇਲਾਕੇ ਵਿੱਚ। ਵਿਕਾਸ ਤਾਂ ਦੂਰ ਮੁਸ਼ਕਲਾਂ ਤੱਕ ਨਹੀਂ ਹੱਲ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਾਰ ਨਹੀਂ ਲਈ। ਬਿਜਲੀ ਦੀਆਂ ਤਾਰਾਂ ਲਮਕਦੀਆਂ ਹਨ ਜਿਸਨੂੰ ਲੋਕ ਰੱਸੀਆਂ ਪਾ ਕੇ ਬੰਨਦੇ ਹਨ ਤਾਂ ਕਿ ਕਿਸੇ ਨੂੰ ਕਰੰਟ ਨਾ ਲੱਗ ਜਾਵੇ। ਇਲਾਕੇ ਦੇ ਲੋਕ ਨਵਜੋਤ ਸਿੰਘ ਸਿੱਧੂ ਤੋਂ ਇਸ ਕਦਰ ਪਰੇਸ਼ਾਨ ਹਨ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਉਹ ਨਵਜੋਤ ਸਿੰਘ ਸਿੱਧੂ ਨੂੰ ਆਪਣਾ ਕੀਮਤੀ ਵੋਟ ਪਾ ਕੇ ਜਾਇਆ ਨਹੀਂ ਕਰਨਗੇ।
ਇਹ ਵੀ ਪੜ੍ਹੋ:Punjab Congress Conflict: ‘ਵਿਧਾਇਕਾਂ ਦੇ ਕਾਕਿਆਂ ਨੇ ਮੋੜੀਆਂ ਸਰਕਾਰੀ ਨੌਕਰੀਆਂ’
ਇਸ ਦੇ ਚੱਲਦੇ ਜਦੋਂ ਇਲਾਕੇ ਦੇ ਕੌਂਸਲਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤੇ ਉਨ੍ਹਾਂ ਕਿਹਾ ਮੈਂ ਸ਼ਹਿਰ ਤੋਂ ਬਾਹਰ ਹਾਂ।