ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੂਜੇ ਸੂਬਿਆਂ ਤੋਂ ਘੁੰਮਣ ਆਉਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਕਿਉਂਕਿ ਬਾਹਰੀ ਸੂਬਿਆਂ ਤੋਂ ਸੈਲਾਨੀ ਮਨੋਰੰਜਨ ਅਤੇ ਜਾਣਕਾਰੀ ਹਿੱਤ ਅੰਮ੍ਰਿਤਸਰ ਆਉਂਦੇ ਹਨ ਪਰ ਉਨ੍ਹਾਂ ਹੱਥ ਉਸ ਸਮੇਂ ਨਿਰਾਸ਼ਾ ਲੱਗਦੀ ਹੈ ਜਦੋਂ ਉਨ੍ਹਾਂ ਨੂੰ ਪਤਾ ਚੱਲਦਾ ਹੈ ਕਿ ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਬਾਰਡਰ ਨੂੰ ਸਰਕਾਰੀ ਆਦੇਸ਼ਾਂ ਤੋਂ ਬਾਅਦ ਬੰਦ ਕੀਤਾ ਗਿਆ ਹੈ।
ਇਸ ਸਬੰਧੀ ਦਿੱਲੀ ਤੋਂ ਘੁੰਮਣ ਆਏ ਸੈਲਾਨੀਆਂ ਦਾ ਕਹਿਣਾ ਹੈ ਕਿ ਉਹ ਲੰਬਾ ਸਫ਼ਰ ਤੈਅ ਕਰਕੇ ਅੰਮ੍ਰਿਤਸਰ ਆਏ ਸੀ ਪਰ ਉਨ੍ਹਾਂ ਨੂੰ ਇਥੇ ਆ ਕੇ ਪਤਾ ਚੱਲਿਆ ਕਿ ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਬੰਦ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵੱਲੋਂ ਕੋਰੋਨਾ ਦੇ ਚੱਲਦਿਆਂ ਇਨ੍ਹਾਂ ਨੂੰ ਬੰਦ ਕੀਤਾ ਗਿਆ ਸੀ ਪਰ ਇਸ ਸਬੰਧੀ ਕੋਈ ਵੀ ਜਾਣਕਾਰੀ ਵਿਭਾਗੀ ਵੈਬਸਾਈਟ 'ਤੇ ਨਹੀਂ ਪਾਈ ਗਈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਕਿ ਸੈਲਾਨੀਆਂ ਦੀ ਜਾਣਕਾਰੀ ਹਿੱਤ ਜਾਣਕਾਰੀ ਵੈਸਬਸਾਈਟ 'ਤੇ ਸਾਂਝੀ ਕਰਨੀ ਚਾਹੀਦੀ ਹੈ ਤਾਂ ਜੋ ਕਿਸੇ ਦਾ ਵੀ ਸਮਾਂ ਅਤੇ ਪੈਸਾ ਬਰਬਾਦ ਨਾ ਹੋਵੇ।
ਇਹ ਵੀ ਪੜ੍ਹੋ:ਕੋਰੋਨਾ ਕਾਲ 'ਚ ਭੇਡਾਂ ਦਾ ਵਪਾਰ ਕਰਨ ਵਾਲੇ ਕਮਾ ਰਹੇ ਮੁਨਾਫਾ