ETV Bharat / state

ਸਿੱਖਾ ਦਾ ਧਰਮ ਪਰਿਵਰਤਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੇਂਦਰ ਨੂੰ ਕੀਤੀ ਇਹ ਅਪੀਲ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿੱਚ ਧਰਮ ਪਰਿਵਰਤਨ ਨੂੰ ਲੈ ਕੇ ਇੱਕ ਨਿਹੰਗ ਸਿੰਘਾਂ ਅਤੇ ਪਾਦਰੀ ਵਿੱਚ ਝੜਪ ਹੋ ਗਈ। ਧਰਮ ਪਰਿਵਰਤਨ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਚਿੰਤਾ ਪ੍ਰਗਟਾਈ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਧਰਮ ਪਰਿਵਰਤਨ ਮਾਮਲੇ
author img

By

Published : Aug 30, 2022, 12:00 PM IST

Updated : Aug 30, 2022, 3:13 PM IST

ਅੰਮ੍ਰਿਤਸਰ: ਸਰਹੱਦੀ ਇਲਾਕੇ ਵਿੱਚ ਤੇਜ਼ੀ ਨਾਲ ਧਰਮ ਪਰਿਵਰਤਨ ਹੋ ਰਿਹਾ ਹੈ ਤੇ ਇਸੇ ਤਰ੍ਹਾਂ ਇੱਕ ਧਰਮ ਪਰਿਵਰਤਨ ਮਾਮਲੇ ਨੂੰ ਲੈ ਕੇ ਨਿਹੰਗ ਸਿੰਘਾਂ ਅਤੇ ਪਾਦਰੀ ਦੀ ਆਪਸ 'ਚ ਝੜਪ ਹੋ ਗਈ। ਉਥੇ ਹੀ ਇਸੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਚਿੰਤਾ ਪ੍ਰਗਟਾਈ ਹੈ। ਉਹਨਾਂ ਨੇ ਕਿਹਾ ਹੈ ਕਿ ਇਹ ਬਹੁਤ ਹੀ ਵਿਚਾਰ ਕਰਨ ਵਾਲੀ ਗੱਲ ਹੈ ਕਿ ਪੰਜਾਬ ਵਿੱਚ ਬਹੁਤ ਤੇਜ਼ੀ ਨਾਲ ਧਰਮ ਪਰਿਵਰਤਨ ਹੋ ਰਿਹਾ ਹੈ।

ਧਰਮ ਪਰਿਵਰਤਨ ਮਾਮਲੇ ਵਿੱਚ ਜਥੇਦਾਰ ਦਾ ਬਿਆਨ

ਨਿਹੰਗ ਸਿੰਘਾਂ ਤੇ ਪਾਦਰੀ ਵਿਚਾਲੇ ਹੋਏ ਝੜਪ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖ਼ਤ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿਹੰਗ ਸਿੰਘਾਂ 'ਤੇ ਦਰਜ ਕੀਤੇ ਗਏ ਮੁਕੱਦਮੇ ਦੀ ਵੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ ਅਤੇ ਸੂਬੇ ਦੇ ਸਰਹੱਦੀ ਖੇਤਰਾਂ 'ਚ ਸਿੱਖਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਦੇ ਜਬਰੀ ਧਰਮ ਪਰਿਵਰਤਨ ਦੇ ਮੁੱਦੇ 'ਤੇ ਕਿਹਾ ਕਿ ਇਹੋ ਜਿਹੀਆਂ ਗੱਲਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਜਬਰੀ ਈਸਾਈ ਬਣਾਉਣ ਵਾਸਤੇ ਇੱਕ ਪਾਖੰਡਵਾਦ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਕੋਝੀਆਂ ਸਾਜ਼ਿਸ਼ਾਂ ਤਹਿਤ ਇਨ੍ਹਾਂ ਨਕਲੀ ਪਾਦਰੀਆਂ ਵੱਲੋਂ ਜੋ ਕੁਝ ਕੀਤਾ ਜਾ ਰਿਹਾ ਹੈ ਉਸਦੀ ਇਸਾਈਅਤ ਵੀ ਇਜਾਜ਼ਤ ਨਹੀਂ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਾਂ ਤੇ ਹਿੰਦੂਆਂ ਨੂੰ ਧੋਖੇ ਨਾਲ ਇਸਾਈ ਬਣਾਉਣ ਦਾ ਕੰਮ ਚੱਲ ਰਿਹਾ ਹੈ, ਜਿਸ ਉੱਤੇ ਸਖਤ ਤੋਂ ਸਖਤ ਐਕਸ਼ਨ ਲੈਣਾ ਪਵੇਗਾ।

Nihang and the pastor clashed

ਜਥੇਦਾਰ ਸਾਹਿਬਾਨ ਨੇ ਇਲਜ਼ਾਮ ਲਾਇਆ ਕਿ ਵੋਟਾਂ ਦੀ ਰਾਜਨੀਤੀ ਕਾਰਨ ਇਨ੍ਹਾਂ ਨਕਲੀ ਪਾਦਰੀਆਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਪਾਖੰਡਵਾਦ ਦਾ ਸਹਾਰਾ ਲੈਕੇ ਇਹੋ ਜਿਹੀਆਂ ਨੀਚ ਹਰਕਤਾਂ ਕਰਦਾ ਤਾਂ ਭਾਰਤੀ ਸੰਵਿਧਾਨ ਤਹਿਤ ਇਹ ਸਜ਼ਾਯੋਗ ਅਪਰਾਧ ਹੈ, ਪਰ ਇਸ ਪਾਖੰਡਾਂ ਵਿਰੁੱਧ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਜਥੇਦਾਰ ਸਾਹਿਬਾਨ ਨੇ ਕੇਂਦਰ ਸਰਕਾਰ ਤੋਂ ਵੀ ਦਖਲ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਸਿੱਖਾਂ ਦੀ ਜਬਰੀ ਧਰਮ ਪਰਿਵਰਤਨ ਨੂੰ ਵੇਖਦਿਆਂ ਸੂਬੇ ਦੇ ਨਿਹੰਗ ਸਿੰਘਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਬੀਤੇ 6 ਮਹੀਨਿਆਂ ਤੋਂ ਦਰਖਾਸਤਾਂ ਦਿੱਤੀਆਂ ਜਾ ਰਹੀਆਂ ਸਨ, ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਸਿੱਖ ਮੁੱਢ ਤੋਂ ਹੀ ਪਾਖੰਡਵਾਦ ਦੇ ਖ਼ਿਲਾਫ਼ ਹਨ ਅਤੇ ਜਦੋਂ ਪ੍ਰਸ਼ਾਸਨ ਦੇ ਕੰਨਾਂ 'ਤੇ ਜੂੰ ਨਾ ਸਰਕੀ ਤਾਂ ਕੁਝ ਨਿਹੰਗ ਸਿੰਘਾਂ ਨੇ ਆਪਣੇ ਪੱਧਰ 'ਤੇ ਕਰਵਾਈ ਕਰਨੀ ਚਾਹੀ, ਜਿਸ ਵਿਚ ਉਨ੍ਹਾਂ ਇੱਕ ਪ੍ਰੋਗਰਾਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰੀਬ 150 ਨਿਹੰਗ ਸਿੰਘਾਂ ਦੇ ਉੱਤੇ ਧਾਰਾ 295 ਤਹਿਤ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ। ਉਨ੍ਹਾਂ ਇਸ ਕਾਰਵਾਈ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਜਬਰੀ ਧਰਮ ਪਰਿਵਰਤਨ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਭਾਰਤ ਭੂਸ਼ਣ ਆਸ਼ੂ ਦੇ ਟੈਂਡਰ ਘੁਟਾਲੇ ਮਾਮਲੇ ਦੀ ED ਕਰੇਗੀ ਜਾਂਚ, ਪੰਜਾਬ ਵਿਜੀਲੈਂਸ ਤੋਂ ਮੰਗੇ ਦਸਤਾਵੇਜ

Last Updated : Aug 30, 2022, 3:13 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.