ETV Bharat / state

ਪਠਾਨਕੋਟ ਹੈਂਡ ਗ੍ਰਨੇਡ ਮਾਮਲਾ: ਜਾਂਚ ਨੂੰ ਲੈ ਕੇ ਡਿਪਟੀ CM ਰੰਧਾਵਾ ਵੱਲੋਂ ਉੱਚ ਅਧਿਕਾਰੀਆਂ ਨਾਲ ਹਾਈਲੈਵਲ ਮੀਟਿੰਗ - ਡਿਪਟੀ CM ਰੰਧਾਵਾ

ਡਿਪਟੀ ਮੁੱਖ ਮੰਤਰੀ ਰੰਧਾਵਾ (Deputy Chief Minister Sukhjinder Singh Randhawa) ਦੇ ਵੱਲੋਂ ਪਠਾਨਕੋਟ ਹੈਂਡ ਗ੍ਰਨੇਡ ਹਮਲੇ (Pathankot hand grenade attack) ਅਤੇ ਸਰਹੱਦੀ ਖੇਤਰਾਂ ਦੀ ਸੁਰੱਖਿਆ ਨੂੰ ਲੈ ਕੇ ਉੱਚ ਅਧਿਕਾਰੀਆਂ ਨਾਲ ਇੱਕ ਹਾਈਲੈਵਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਠਾਨਕੋਟ ਹੈਂਡ ਗ੍ਰਨੇਡ ਹਮਲੇ ਦੀ ਜਾਂਚ ਨੂੰ ਲੈ ਕੇ ਅਹਿਮ ਚਰਚਾ ਕੀਤੀ ਗਈ।

ਪਠਾਨਕੋਟ ਹੈਂਡ ਗ੍ਰਨੇਡ ਮਾਮਲਾ: ਜਾਂਚ ਨੂੰ ਲੈ ਕੇ ਡਿਪਟੀ  CM ਰੰਧਾਵਾ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ

author img

By

Published : Nov 23, 2021, 9:14 PM IST

ਅੰਮ੍ਰਿਤਸਰ: ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਵੱਲੋਂ ਪੁਲਿਸ ਲਾਈਨ ਵਿੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਠਾਨਕੋਟ (Pathankot) ਵਿਚ ਹੈਂਡ ਗ੍ਰਨੇਡ ਦੀ ਜਾਂਚ (Hand grenade probe) ਆਰਮੀ ਤੇ ਪੁਲਿਸ ਮਿਲ ਕੇ ਕਰੇਗੀ। ਉਨ੍ਹਾਂ ਕਿਹਾ ਕਿ ਬਾਰਡਰ ਏਰੀਆ (Border area) ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਗਈ ਹੈ ਤੇ ਪਠਾਨਕੋਟ ਵਿੱਚ ਮਿਲੇ ਹੈਂਡ ਗ੍ਰਨੇਡ (Hand grenade) ਨੂੰ ਲੈ ਕੇ ਇਹ ਮੀਟਿੰਗ ਬੁਲਾਈ ਗਈ ਹੈ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਟਿਫਿਨ ਬੰਬ (Tiffin bomb) ਵੀ ਮਿਲੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਢੇ ਤਿੰਨ ਸੌ ਕਿਲੋਮੀਟਰ ਬਾਰਡਰ ਏਰੀਆ ਹੈ ਤੇ ਉਸ ਜਗ੍ਹਾ ’ਤੇ ਸੀਸੀਟੀਵੀ ਕੈਮਰੇ ਲਗਾਉਣ ਬਾਰੇ ਇਸ ਮੀਟਿੰਗ ’ਚ ਗੱਲਬਾਤ ਕੀਤੀ ਗਈ ਹੈ ਤੇ ਜਵਾਨਾਂ ਦੀ ਗਿਣਤੀ ਵੀ ਵਧਾਈ ਗਈ ਹੈ।

ਪਠਾਨਕੋਟ ਹੈਂਡ ਗ੍ਰਨੇਡ ਮਾਮਲਾ: ਜਾਂਚ ਨੂੰ ਲੈ ਕੇ ਡਿਪਟੀ CM ਰੰਧਾਵਾ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ

ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵਿੱਚ ਇੱਕ ਲੱਖ ਦੇ ਕਰੀਬ ਪੁਲਿਸ ਮੁਲਾਜ਼ਮ ਹਨ। ਰੰਧਾਵਾ ਨੇ ਕਿਹਾ ਕਿ ਕੋਈ ਵੀ ਪੁਲਿਸ ਸਟੇਸ਼ਨ ਦੇ ਇੰਚਾਰਜ ਜਾਂ ਐੱਸਐੱਸਪੀ ਕਿਸੇ ਨੂੰ ਵੀ ਆਪਣੇ ਵੱਲੋਂ ਕੋਈ ਵੀ ਸੁਰੱਖਿਆ ਨਹੀਂ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਗਈ ਹੈ ਕਿ ਸੀਸੀਟੀ ਕੈਮਰੇ ਅੰਮ੍ਰਿਤਸਰ ਵਿੱਚ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਗਸ਼ਤ ਵੀ ਵਧਾਈ ਜਾਵੇਗੀ ਤੇ ਪੀਸੀਆਰ ਗੱਡੀਆਂ ਵੀ ਵਧਾਈਆਂ ਜਾਣਗੀਆਂ ।

ਸੁੱਖੀ ਰੰਧਾਵਾ (Sukhi Randhawa) ਨੇ ਕਿਹਾ ਕਿ ਪਠਾਨਕੋਟ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਰਮੀ ਦਾ ਏਰੀਆ ਹੈ ਇਸ ਕਰਕੇ ਇਸ ਮਾਮਲੇ ਦੀ ਜਾਂਚ ਜੁਆਇੰਟ ਕਰ ਰਹੇ ਹਨ। ਉਨ੍ਹਾਂ ਕਿਹਾ ਪਠਾਨਕੋਟ ਦੇ ਵਿੱਚ ਜੋ ਹਾਦਸਾ ਵਾਪਰਿਆ ਉਸ ਨੂੰ ਲੈ ਕੇ ਜਲਦ ਦੋਸ਼ੀਆਂ ਨੂੰ ਫੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੂੰ ਡਿਊਟੀ ’ਚ ਕੁਤਾਹੀ ਵਰਤਣ ਤੋਂ ਬਖ਼ਸ਼ਿਆ ਨਹੀਂ ਜਾਵੇਗਾ।

ਕੇਜਰੀਵਾਲ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪਹਿਲਾਂ ਉਹ ਆਪਣੇ ਵਿਧਾਇਕਾਂ ਦੀ ਗਾਰੰਟੀ ਦੇਣ ਉਹ ਆਪਣੇ ਵਿਧਾਇਕਾਂ ਦੀ ਗਰੰਟੀ ਦੇਣ। ਇਸਦੇ ਨਾਲ ਹੀ ਰੰਧਾਵਾ ਦਾ ਸੂਬਾ ਸਰਕਾਰ ਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਸਰਕਾਰ ਤੇ ਚੁੱਕੇ ਜਾਂਦੇ ਸਵਾਲਾਂ ਤੇ ਵੀ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਦਾ ਕੰਮ ਸਵਾਲ ਕਰਨਾ ਹੁੰਦਾ ਹੈ ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਧਾਨ ਇੱਕੋ ਬੋਲੀ ਬੋਲਣਗੇ ਫੇਰ ਕੰਮ ਕਿਸ ਤਰ੍ਹਾਂ ਚੱਲ ਸਕਦਾ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਦਿਨ ਦਿਹਾੜੇ ਚੱਲੀਆਂ ਗੋਲੀਆਂ, ਫੈਲੀ ਸਨਸਨੀ

ETV Bharat Logo

Copyright © 2025 Ushodaya Enterprises Pvt. Ltd., All Rights Reserved.