ਅੰਮ੍ਰਿਤਸਕਰ :ਦਿੱਲੀ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਜਿੱਥੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਕਰ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵੀ ਅਗਲੇ ਦੀ ਜੱਥੇ ਦੀ ਰਵਾਨਗੀ ਤੋਂ ਪਹਿਲਾਂ ਹਲਕਾ ਬਾਬਾ ਬਕਾਲਾ ਸਾਹਿਬ ਅਤੇ ਜੰਡਿਆਲਾ ਗੁਰੂ ਦੇ ਵੱਖ ਵੱਖ ਜੋਨਾਂ ਵਿੱਚ ਮੀਟਿੰਗ ਕੀਤੀਆਂ ਜਾ ਰਹੀਆਂ ਹਨ।ਇਸੇ ਤਹਿਤ ਅੱਜ ਮੀਟਿੰਗਾਂ ਕਰਨ ਉਪਰੰਤ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਤੇ ਮੋੜ ਬਾਬਾ ਬਕਾਲਾ ਸਾਹਿਬ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਕੁਝ ਸਮੇਂ ਲਈ ਰੋਕ ਕੇ ਕੇਂਦਰ ਸਰਕਾਰ ਖਿਲਾਫ ਤਿੱਖੀ ਨਾਅਰੇਬਾਜ਼ੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਲਗਾਤਾਰ ਅਸੀਂ 5 ਜੁਲਾਈ ਨੂੰ ਦਿੱਲੀ ਮੋਰਚੇ ਨੂੰ ਜਾਣਾ ਹੈ ਅਤੇ 26 ਜੂਨ ਨੂੰ ਮੋਰਚੇ ਦੇ 7 ਮਹੀਨੇ ਹੋ ਰਹੇ ਹਨ। ਜਿਸ ਲਈ ਉਹ ਸਾਰੇ ਜਿਲ੍ਹੇ ਵਿੱਚ ਪ੍ਰੋਗਰਾਮ ਕਰ ਰਹੇ ਹਨ। ਜਿਸ ਲਈ ਅੱਜ ਮਹਿਤਾ ਜੋਨ ਦੀ ਮੀਟਿੰਗ ਕੀਤੀ ਹੈ।
ਇਹ ਵੀ ਪੜ੍ਹੋ :Corona Virus: 100 ਫੀਸਦੀ ਵੈਕਸੀਨੇਸ਼ਨ ਕਰਵਾਉਣ ਵਾਲੀਆਂ ਪੰਚਾਇਤਾਂ ਸਨਮਾਨਿਤ