ਅੰਮ੍ਰਿਤਸਰ:ਪੰਜਾਬ ਭਰ ਵਿਚ ਲੋਕ ਬਿਜਲੀ ਦੇ ਕੱਟਾਂ ਤੋਂ ਪਰੇਸ਼ਾਨ ਹਨ।ਉਥੇ ਅੰਮ੍ਰਿਤਸਰ ਦੇ ਵਾਰਡ ਨੰਬਰ 40 ਵਿਚ ਬਿਜਲੀ (Electricity) ਨਾ ਆਉਣ ਕਾਰਨ ਲੋਕ ਪਰੇਸ਼ਾਨ ਹਨ।ਸਥਾਨਕ ਲੋਕਾਂ ਨੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ।ਵਾਰਡ ਨੰਬਰ 40 ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਨੇ ਕਿਹਾ ਕਿ ਕਈ ਵਾਰ ਉਨ੍ਹਾਂ ਵੱਲੋਂ ਇਸ ਸਬੰਧੀ ਸੰਬੰਧਿਤ ਵਿਭਾਗ ਨੂੰ ਦਰਖਾਸਤ ਵੀ ਦੇ ਚੁੱਕੇ ਹਨ ਪਰ ਅਜੇ ਤੱਕ ਕੋਈ ਵੀ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੋਈ।
ਮਹਿਲਾ ਰਾਣੀ ਦਾ ਕਹਿਣ ਹੈ ਕਿ ਸਾਡੇ ਛੋਟੇ-ਛੋਟੇ ਬੱਚੇ ਹਨ ਅਤੇ ਰਾਤ ਰੋਜ਼ ਹੀ ਗਿਆਰਾਂ ਵਜੇ ਤੋਂ ਬਾਅਦ ਬਿਜਲੀ ਦਾ ਕੱਟ ਲੱਗ ਜਾਂਦਾ। ਜਿਸ ਕਰਕੇ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ।ਲੋਕਾਂ ਦਾ ਕਹਿਣਾ ਹੈ ਕਿ ਜੇਕਰ ਬਿਜਲੀ ਆਉਂਦੀ ਹੈ ਤਾਂ ਤਾਰਾਂ ਸੜ ਜਾਂਦੀਆ ਹਨ।
ਲੋਕਾਂ ਨੇ ਬਿਜਲੀ ਬੋਰਡ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆ ਤਾਂ ਰੋਸ ਪ੍ਰਦਰਸ਼ਨ ਹੋਰ ਤੇਜ ਕਰਾਂਗੇ।ਤੁਹਾਨੂੰ ਦੱਸ ਦੇਈਏ ਕਿ ਬਿਜਲੀ ਦੀ ਘਾਟ ਦਾ ਪੂਰੇ ਪੰਜਾਬ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜੋ:ਲੁਧਿਆਣਾ: ਸਨਅਤਕਾਰਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ