ਅੰਮ੍ਰਿਤਸਰ:ਪੰਜਾਬ ਸਰਕਾਰ ਵੱਲੋਂ ਕੋਵਿਡ ਦੀਆਂ ਨਵੀਆਂ ਗਾਈਡ ਲਾਈਨ ਆਉਣ ਤੋਂ ਬਾਅਦ ਜਿਥੇ ਜਿੰਮ ਮਾਲਕਾਂ ਤੇ ਹੋਟਲ ਰੈਸਟੋਰੈਂਟ ਕਾਰੋਬਾਰੀਆਂ ਵਿੱਚ ਖੁਸ਼ੀ ਦੀ ਲਹਿਰ ਹੈ ਉਥੇ ਹੀ ਨੌਜਵਾਨ ਪੀੜ੍ਹੀ ਤੇ ਖਿਡਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਨ੍ਹਾਂ ਨੌਜਵਾਨਾਂ ਵੱਲੋਂ ਹੱਥ ਵਿੱਚ ਪੋਸਟਰ ਫੜ੍ਹ ਕੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜੀ ਕੀਤੀ ਗਈ। ਨੌਜਵਾਨਾਂ ਵੱਲੋਂ ਪੋਸਟਰਾਂ ਤੇ ਲਿਖਿਆ ਸੀ ਕਿ ਪੰਜਾਬ ਸਰਕਾਰ ਦੇ ਮਾੜੇ ਕੰਮ ਹਨ ਜਿਸ ਕਰਕੇ ਠੇਕੇ ਖੁੱਲ੍ਹੇ ਰੱਖੇ ਗਏ ਹਨ ਪਰ ਗਰਾਊਂਡ ਬੰਦ ਰੱਖੇ ਜਾ ਰਹੇ ਹਨ।
ਨੌਜਵਾਨਾਂ ਦੇ ਵੱਲੋਂ ਇਹ ਪ੍ਰਦਰਸ਼ਨ ਅੰਮ੍ਰਿਤਸਰ ਦੇ ਲਾਰੈਂਸ ਰੋਡ ਦੇ ਚੌਂਕ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਗਿਆ।ਪ੍ਰਦਰਸ਼ਨਕਾਰੀਆਂ ਦਾ ਕਹਿਣੈ ਕਿ ਉਨਾਂ ਨੂੰ ਫੌਜ ਦੀ ਭਰਤੀ ਵਾਸਤੇ ਪ੍ਰੈਕਟਿਸ ਕਰਨ ਦੀ ਜ਼ਰੂਰਤ ਹੈ ਤੇ ਹੁਣ ਪੰਜਾਬ ਸਰਕਾਰ ਨੇ ਵੀ ਨਵੀਆਂ ਭਰਤੀਆਂ ਖੋਲੀਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਭਰਤੀ ਵੇਖਣ ਲਈ ਸਰੀਰ ਸਿਹਤਮੰਦ ਹੋਣਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਨੌਜਵਾਨ ਭਰਤੀ ਤਾਂ ਹੀ ਵੇਖ ਸਕਦੇ ਹਨ ਜੇਕਰ ਨੌਜਵਾਨਾਂ ਵਲੋਂ ਆਪਣੇ ਸਰੀਰ ਨੂੰ ਪੂਰੀ ਤਰ੍ਹਾਂ ਫਿੱਟ ਰੱਖਿਆ ਹੋਵੇਗਾ। ਇਸ ਦੌਰਾਨ ਨੌਜਵਾਨਾਂ ਦੇ ਵੱਲੋਂ ਜ਼ਿਲ੍ਹੇ ਦੇ ਡੀਸੀ ਨੂੰ ਅਪੀਲ ਕੀਤੀ ਗਈ ਕਿ ਜਲਦ ਤੋਂ ਜਲਦ ਉਨ੍ਹਾਂ ਨੂੰ ਗਰਾਊਂਡਾਂ ਦੇ ਵਿੱਚ ਪ੍ਰੈਕਟਿਸ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਕਿ ਉਹ ਆਪਣੇ ਸਰੀਰ ਨੂੰ ਫਿੱਟ ਰੱਖ ਕੇ ਆਉਣ ਵਾਲੀਆਂ ਭਰਤੀਆਂ ਦੇਖਣ ਦੇ ਯੋਗ ਹੋ ਸਕਣ।
ਇਹ ਵੀ ਪੜ੍ਹੋ:ਨਵਾਂਸ਼ਹਿਰ ਦੇ ਕਿਸਾਨਾਂ ਨੇ ਮਨੀਸ਼ ਤਿਵਾੜੀ ਦੀ ਗੱਡੀ ਦਾ ਕੀਤਾ ਘਿਰਾਓ