ਅੰਮ੍ਰਿਤਸਰ: ਮਹਿੰਗਾਈ ਦੀ ਮਾਰ ਝੱਲ ਰਹੇ ਹਰ ਵਰਗ ਦੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਸੈਸ਼ਨ ’ਤੇ ਨਜ਼ਰਾਂ ਖੜੀਆਂ ਹਨ। ਲੋਕਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਸੂਬਾ ਸਰਕਾਰ ਦੇ ਬਜਟ ਤੋਂ ਘੱਟ ਹੀ ਉਮਦਾਂ ਹਨ, ਕਿਉਂਕਿ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਕੁਝ ਖਾਸ ਨਹੀਂ ਕੀਤਾ। ਉਨ੍ਹਾਂ ਦਾ ਕਹਿਣਾ ਕਿ ਮਹਿੰਗਾਈ ਦਿਨ ਪਰ ਦਿਨ ਵੱਧਦੀ ਜਾ ਰਹੀ ਹੈ। ਜਿਸ ਨੂੰ ਕੰਟਰੋਲ ਕਰਨ ਲਈ ਸੂਬਾ ਸਰਕਾਰ ਨਕਾਮ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਵੱਧ ਰਹੀ ਮਹਿੰਗਾਈ ਨੂੰ ਠੱਲ ਪਾਉਣ ਲਈ ਯੋਗ ਕਦਮ ਚੁੱਕਣ ਦੀ ਲੋੜ ਹੈ।
ਬਜਟ ਨੂੰ ਲੈ ਕੇ ਮਹਿਲਾਵਾਂ ਦਾ ਕਹਿਣਾ ਕਿ ਸਰਕਾਰ ਨੂੰ ਆਮ ਵਰਗ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈਕੇ ਸਰਕਾਰ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤੇ ਨਾਲ ਹੀ ਸਬਜੀਆਂ ਦੇ ਵੱਧ ਰਹੇ ਭਾਅ ਜਿਨ੍ਹਾਂ ਦੀਆਂ ਕੀਮਤਾਂ ਅਸਮਾਨੀ ਲੱਗ ਚੁੱਕੀਆਂ ਹਨ ਉਨ੍ਹਾਂ ਵੱਲ ਵੀ ਦੇਣ ਦੀ ਲੋੜ ਹੈ।
ਇਹ ਵੀ ਪੜ੍ਹੋ:ਬੇਅੰਤ ਸਿੰਘ ਦੇ ਕਾਤਲ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ 'ਤੇ ਸੁਣਵਾਈ ਅੱਜ