ETV Bharat / state

ਸਰਹੱਦ 'ਤੇ ਵਸਦੇ ਲੋਕਾਂ ਨੇ ਕੇਂਦਰ ਨੂੰ ਦਿੱਤੀ ਚਿਤਾਵਨੀ

ਕੇਂਦਰ ਵੱਲੋਂ ਬੀਐਸਐਫ (BSF) ਨੂੰ ਦਿੱਤੇ ਵੱਧ ਅਧਿਕਾਰਾਂ ਨੂੰ ਲੈਕੇ ਸਰਹੱਦ ਦੇ ਕੋਲ ਵਸਦੇ ਲੋਕਾਂ ਵਿੱਚ ਕੇਂਦਰ ਖਿਲਾਫ਼ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਲੋਕਾਂ ਵੱਲੋਂ ਕੇਂਦਰ ਸਰਕਾਰ (Central Government) ਨੂੰ ਫੈਸਲਾ ਵਾਪਿਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ।

ਸਰਹੱਦ 'ਤੇ ਵਸਦੇ ਲੋਕਾਂ ਨੇ ਕੇਂਦਰ ਨੂੰ ਦਿੱਤੀ ਚਿਤਾਵਨੀ
author img

By

Published : Oct 14, 2021, 7:38 PM IST

ਅੰਮ੍ਰਿਤਸਰ: ਪੰਜਾਬ ਦੇ ਵਿੱਚ ਬੀਐੱਸਐੱਫ (BSF) ਦਾ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ ਕੇਂਦਰ ਸਰਕਾਰ ਦੇ ਵੱਲੋਂ 50 ਕਿਲੋਮੀਟਰ ਤੱਕ ਦਾ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ (Central Government) ਦੇ ਇਸ ਫੈਸਲੇ ਦਾ ਆਮ ਲੋਕਾਂ ਤੋਂ ਲੈਕੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਵਿੱਚ ਸਰਹੱਦੀ ਪਿੰਡ ਅਟਾਰੀ (Border village Attari) ਵਿਖੇ ਰਹਿੰਦੇ ਲੋਕਾਂ ਵੱਲੋਂ ਵੀ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਲੋਕਾਂ ਵੱਲੋਂ ਇਕੱਠੇ ਹੋ ਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਨੂੰ ਇਹ ਫੈਸਲਾ ਵਾਪਿਸ ਲੈਣ ਦੀ ਮੰਗ ਕੀਤੀ ਗਈ ਹੈ।

ਸਰਹੱਦ 'ਤੇ ਵਸਦੇ ਲੋਕਾਂ ਨੇ ਕੇਂਦਰ ਨੂੰ ਦਿੱਤੀ ਚਿਤਾਵਨੀ

ਪ੍ਰਦਰਸ਼ਨਕਾਰੀ ਲੋਕਾਂ ਨੇ ਕਿਹਾ ਕਿ ਕਿ ਕਿਸੇ ਵੀ ਹਾਲਤ ਦੇ ਵਿੱਚ ਕੇਂਦਰ ਦੇ ਇਸ ਫੈਸਲੇ ਨੂੰ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਕੇਂਦਰ ਸਰਕਾਰ (Central Government) ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਪੰਜਾਬ ਖਿਲਾਫ਼ ਕੋਝੀਆਂ ਸਾਜ਼ਿਸ਼ਾਂ ਰਚ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਇਹ ਚਿੰਤਾ ਪ੍ਰਗਟ ਕੀਤੀ ਹੈ ਕਿ ਬੀਐੱਸਐਫ ਨੂੰ ਜੋ ਵੱਧ ਅਧਿਕਾਰ ਦਿੱਤੇ ਗਏ ਜਿਸ ਨਾਲ ਉਹ 50 ਕਿਲੋਮੀਟਰ ਦਾਇਰੇ ਦੇ ਵਿੱਚ ਆਉਂਦੇ ਘਰਾਂ ਦੇ ਵਿੱਚ ਜਾ ਕੇ ਪੁੱਛਗਿੱਛ ਕਰ ਸਕਦੀ ਹੈ ਤੇ ਗ੍ਰਿਫਤਾਰੀ ਕਰ ਸਕਦੀ ਜੋ ਕਿ ਗਲਤ ਹੈ। ਲੋਕਾਂ ਦਾ ਕਹਿਣੈ ਕਿ ਅਜਿਹਾ ਕਰਨਾ ਗਲਤ ਹੈ ਇਸ ਨਾਲ ਲੋਕਾਂ ਦੇ ਵਿੱਚ ਭਾਰੀ ਰੋਸ ਦੀ ਲਹਿਰ ਪੈਦਾ ਹੋਵੇਗੀ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੀਐਸਐਫ ਵੱਲੋਂ ਪਹਿਲਾਂ 15 ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦੇ ਇਲਾਕੇ ਵਿੱਚ ਕਈ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਕਰਕੇ ਸਰਹੱਦ ਪਾਰ ਤੋਂ ਕੁਝ ਨਾ ਕੁਝ ਆਉਂਦਾ ਰਹਿੰਦਾ ਹੈ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਪਹਿਲਾਂ ਸਰਕਾਰ ਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਫਿਰ ਇਸ ਪਾਸੇ ਵੱਲ ਸੋਚਣਾ ਚਾਹੀਦਾ ਹੈ। ਇਸ ਦੌਰਾਨ ਲੋਕਾਂ ਨੇ ਕੇਂਦਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੋ ਇਹ ਫੈਸਲਾ ਲਿਆ ਗਿਆ ਹੈ ਤੇ ਵਾਪਿਸ ਨਾ ਲਿਆ ਗਿਆ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ।

ਇਹ ਵੀ ਪੜ੍ਹੋ:ਸੂਬਾ ਸਰਕਾਰ ਨੇ ਕੈਪਟਨ ਦੇ ਰਾਸ਼ਟਰਵਾਦ ‘ਤੇ ਉਠਾਏ ਸਵਾਲ, ਵੇਖੋ ਕਿਸ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆਈਆਂ ਸਾਹਮਣੇ

ETV Bharat Logo

Copyright © 2024 Ushodaya Enterprises Pvt. Ltd., All Rights Reserved.