ਅੰਮ੍ਰਿਤਸਰ: ਅਕਸਰ ਹੀ ਪੰਜਾਬ ਪੁਲਿਸ ਆਪਣੇ ਕਾਰਨਾਮੇ ਕਰਕੇ ਚਰਚਾ ਵਿਚ ਬਣੀ ਰਹਿੰਦੀ ਹੈ ਅਤੇ ਅੰਮ੍ਰਿਤਸਰ ਵਿੱਚ ਇਕ ਵਾਰ ਫਿਰ ਪੰਜਾਬ ਪੁਲਿਸ ਆਪਣੇ ਕਾਰਨਾਮਿਆਂ ਕਰਕੇ ਚਰਚਾ ਵਿਚ ਨਜ਼ਰ ਆ ਰਹੀ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਛੇਹਰਟਾ ਰੋਡ ਦੇ ਉੱਪਰ ਇਕ ਪਰਵਾਸੀ ਪਰਿਵਾਰ ਵੱਲੋਂ ਇਕ ਵਿਅਕਤੀ ਦੀ ਲਾਸ਼ ਸੜਕ ਤੇ ਰੱਖ ਕੇ ਪੰਜਾਬ ਪੁਲਿਸ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਪੁਲਿਸ ਦੇ ਖਿਲਾਫ ਨਾਅਰੇਬਾਜ਼ੀ ਵੀ ਪਰਵਾਸੀ ਪਰਿਵਾਰ ਵੱਲੋਂ ਕੀਤੀ ਗਈ।
ਮੁਲਜ਼ਮ ਨੂੰ ਕਾਬੂ ਕੀਤਾ ਪਰ ਬਾਅਦ ਵਿਚ ਛੱਡ ਦਿੱਤਾ: ਇਸ ਸੰਬੰਧ ਵਿੱਚ ਮ੍ਰਿਤਕ ਵਿਅਕਤੀ ਦੇ ਪਰਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਚ ਇਕ ਐਕਟਿਵਾ ਚਾਲਕ ਨੇ ਟੱਕਰ ਮਾਰ ਦਿਤੀ ਜਿਸ ਦੀ ਹਸਪਤਾਲ ਵਿਚ ਮੌਤ ਹੋ ਗਈ। ਉਥੇ ਹੀ ਇਸ ਕਾਰਵਾਈ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕੀਤਾ ਪਰ ਬਾਅਦ ਵਿਚ ਛੱਡ ਦਿੱਤਾ। ਇਸ ਦੇ ਰੋਸ ਵੱਜੋਂ ਜਿਸ ਵਿਅਕਤੀ ਦੀ ਮੌਤ ਹੋਈ ਹੈ ਉਸਦੇ ਰਿਸ਼ਤੇਦਾਰਾਂ ਵੱਲੋਂ ਰੋਸ ਪ੍ਰਗਟਾਇਆ ਗਿਆ ਅਤੇ ਸੜਕ ਜਾਮ ਕਰਕੇ ਇਨਸਾਫ ਦੀ ਮੰਗ ਕੀਤੀ, ਇਹ ਦੋ ਦਿਨ ਪਹਿਲਾਂ ਵਾਲਮੀਕ ਚੌਂਕ ਦੇ ਕੋਲ ਤੋਂ ਸਾਈਕਲ 'ਤੇ ਆ ਰਿਹਾ ਸੀ ਕਿਸੇ ਵਿਅਕਤੀ ਵੱਲੋਂ ਉਸ ਨਾਲ ਐਕਸੀਡੈਂਟ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਉਨ੍ਹਾਂ ਦੇ ਵਿਅਕਤੀ ਦੀ ਮੌਤ ਹੋ ਗਈ।
- ਭਾਰਤੀ ਵਿਦਿਆਰਥੀਆਂ ਦੇ ਸਿਰੋਂ ਹਟਿਆ ਕੈਨੇਡਾ ਤੋਂ ਡਿਪੋਰਟ ਹੋਣ ਦਾ ਖ਼ਤਰਾ, ਮਿਲੇ ਸਟੇਅ ਆਰਡਰ
- Weather Update: ਇੱਕ ਵਾਰ ਫਿਰ ਬਦਲਿਆ ਮੌਸਮ ਦਾ ਮਿਜਾਜ਼, ਯੈਲੋ ਅਲਰਟ ਜਾਰੀ
- Mangal Dhillon Passed Away: ਨਹੀਂ ਰਹੇ ਮਸ਼ਹੂਰ ਅਦਾਕਾਰ ਮੰਗਲ ਢਿੱਲੋਂ, ਕੈਂਸਰ ਨਾਲ ਸਨ ਪੀੜਤ
ਉਨ੍ਹਾਂ ਦੱਸਿਆ ਕਿ ਇਹਨਾਂ ਵੱਲੋਂ ਐਕਸੀਡੈਂਟ ਕਰਨ ਵਾਲੇ ਐਕਟਿਵਾ ਸਵਾਰ ਵਿਅਕਤੀਆਂ ਨੂੰ ਪੁਲਿਸ ਦੇ ਹਵਾਲੇ ਵੀ ਕੀਤਾ ਗਿਆ ਸੀ ਲੇਕਿਨ ਪੁਲਿਸ ਲੋਂ ਆਰੋਪੀਆਂ ਨੂੰ ਬਿਨਾਂ ਪੁੱਛ-ਗਿੱਛ ਕੀਤੇ ਹੀ ਛੱਡ ਦਿੱਤਾ ਗਿਆ ਅਤੇ ਹੁਣ ਉਨ੍ਹਾਂ ਦੇ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਪੁਲਿਸ ਵੱਲੋਂ ਆਰੋਪੀਆਂ ਨੂੰ ਗ੍ਰਿਫ਼ਤਾਰ ਵੀ ਨਹੀਂ ਕੀਤਾ ਜਾ ਰਿਹਾ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਤੱਕ ਸਾਨੂੰ ਇਨਸਾਫ ਨਹੀਂ ਮਿਲੇਗਾ, ਅਸੀਂ ਰੋਸ ਜਤਾਉਂਦੇ ਰਹਾਂਗੇ।
ਪੁਲਿਸ ਨੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਨ ਦਾ ਦਿੱਤਾ ਭਰੋਸਾ : ਦੂਜੇ ਪਾਸੇ ਇਸ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ ਦਾ ਭਰੋਸਾ ਦਵਾਉਣ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਜਲਦ ਹੀ ਆਰੋਪੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਪਰਿਵਾਰ ਨੂੰ ਇਹ ਭਰੋਸਾ ਦੇ ਕੇ ਹੁਣ ਧਰਨਾ ਵੀ ਖ਼ਤਮ ਕਰਵਾ ਦਿੱਤਾ ਗਿਆ ਹੈ।