ਅੰਮ੍ਰਿਤਸਰ: ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਨੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਚੱਲਦੇ ਸੋਸਾਇਟੀ ਨੇ ਇੱਕ ਵਿਸ਼ੇਸ਼ ਉਪਰਾਲਾ ਕਰਦੇ ਹੋਏ, ਉਨ੍ਹਾਂ ਨੇ ਗਧੇ 'ਤੇ ਸਿਲੰਡਰ ਲੱਧ ਕੇ ਘੁਮਾਇਆ ਗਿਆ ਤੇ ਭਾਂਡੇ ਖੜਕਾਏ ਗਏ। ਉਨ੍ਹਾਂ ਕਿਹਾ ਕੇਂਦਰ ਦੀ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਦੀ ਸਰਕਾਰ ਕਿਸਾਨਾਂ ਦੇ ਮਗਰ ਹੱਥ ਤੋਹ ਕੇ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਭਾਰਤ ਦੀ ਆਮ ਲੋਕਾਂ ਦੀ ਕੋਈ ਫ਼ਿਕਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਇਹ ਦੇਸ਼ ਦੇ ਮੁੱਖ ਮੁੱਧੇ ਹਨ। ਸਰਕਾਰ ਦਾ ਇਨ੍ਹਾਂ ਵੱਲ ਕੋਈ ਧਿਆਨ ਹੀ ਨਹੀਂ ਹੈ। ਉਨ੍ਹਾਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਨਤਾ ਨਾਲ ਬੜੇ ਬੜੇ ਵਾਅਦੇ ਕੀਤੇ ਸਨ, ਪਰ ਕੋਈ ਵਾਅਦਾ ਅਜੇ ਤੱਕ ਪੁਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸੱਤਾ ਵਿੱਚ ਆਵਾਂਗੇ ਤੇ ਸਬ ਨੂੰ 35 ਰੁਪਏ ਲੀਟਰ ਤੇਲ ਮਿਲੇਗਾ। ਉਨ੍ਹਾਂ ਕਿਹਾ ਕਿ 35 ਲੀਟਰ ਤੇਲ ਕਿ ਮਿਲਣਾ ਸੀ ਸਰਕਾਰ ਨੇ ਉਸਦਾ ਰੇਟ ਹੀ ਵਧਾ ਦਿੱਤਾ ਤੇ ਹੁਣ ਉਹ 90 ਰੁਪਏ ਲੀਟਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਆਮ ਲੋਕਾਂ ਬਾਰੇ ਸੋਚਣਾ ਚਾਹਿਦਾ ਹੈ।