ETV Bharat / state

ਅੰਮ੍ਰਿਤਸਰ 'ਚ ਨਸ਼ਿਆਂ ਖਿਲਾਫ ਇੱਕਜੁੱਟ ਹੋਏ ਲੋਕ, ਕਿਹਾ- ਨਹੀਂ ਬਖ਼ਸ਼ੇ ਜਾਣਗੇ ਨਸ਼ੇ ਦੇ ਸੌਦਾਗਰ - drug dealers

ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕਿਆਂ ਦਾ ਜਿਥੇ ਕਿ ਆਮ ਲੋਕਾਂ ਵੱਲੋਂ ਇਕ ਇਕੱਤਰਤਾ ਕੀਤੀ ਗਈ। ਜਿਸ ਵਿੱਚ ਉਨ੍ਹਾਂ ਦੇ ਇਲਾਕੇ ਵਿੱਚ ਆ ਰਹੀਆਂ ਦਰਪੇਸ਼ ਮੁਸ਼ਕਲਾਂ, ਜਿਸ ਵਿੱਚ ਨਸ਼ਾ ਸਭ ਤੋਂ ਵੱਡੀ ਸਮੱਸਿਆ ਦੱਸਿਆ ਗਿਆ ਹੈ। ਉਸਨੂੰ ਖਤਮ ਕਿੱਦਾਂ ਕੀਤਾ ਜਾਵੇ ਇਸ ਨੂੰ ਲੈ ਕੇ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।

In Amritsar, the people who are fighting against drugs held a meeting with the social workers, the drug dealers will not be spared.
ਅੰਮ੍ਰਿਤਸਰ 'ਚ ਨਸ਼ਿਆਂ ਖਿਲਾਫ ਆਪ ਮੁਹਾਰੇ ਹੋਏ ਲੋਕ, ਸਮਾਜ ਸੇਵੀਆਂ ਨਾਲ ਕੀਤੀ ਮੀਟਿੰਗ,ਨਹੀਂ ਬਖ਼ਸ਼ੇ ਜਾਣਗੇ ਨਸ਼ੇ ਦੇ ਸੌਦਾਗਰ
author img

By

Published : Jun 17, 2023, 11:08 AM IST

ਲੋਕਾਂ ਨੇ ਨਸ਼ਿਆਂ ਖ਼ਿਲਾਫ਼ ਕੀਤੀ ਮੀਟਿੰਗ

ਅੰਮ੍ਰਿਤਸਰ : ਨਸ਼ੇ ਦੀ ਮਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਆਪਣੀ ਚਪੇਟ ਵਿਚ ਲੈਂਦੀ ਜਾ ਰਹੀ ਹੈ। ਹਾਲਾਂਕਿ ਕੋਈ ਵੀ ਸਿਆਸੀ ਪਾਰਟੀ ਹੋਵੇ ਉਸ ਵੱਲੋਂ ਨਸ਼ੇ ਨੂੰ ਖਤਮ ਕਰਨ ਦੇ ਲੱਖਾਂ ਦਾਅਵੇ ਕੀਤੇ ਜਾਂਦੇ ਹਨ ਪਰ ਨਸ਼ੇ ਦੇ ਸੌਦਾਗਰਾਂ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ। ਜਿਸ ਕਾਰਨ ਹੁਣ ਲੋਕ ਆਪ ਮੁਹਾਰੇ ਹੋ ਕੇ ਨਸ਼ੇ ਦੇ ਖਿਲਾਫ ਮੁਹਿੰਮ ਵਿੱਢਦੇ ਹੋਏ ਨੁੱਕੜ ਬੈਠਕਾਂ ਕਰਕੇ ਆਮ ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਦੇ ਹੋਏ ਨਜ਼ਰ ਆ ਰਹੇ ਹਨ। ਅਜਿਹਾ ਹੀ ਦੇਖਣ ਨੂੰ ਮਿਲਿਆ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਜਿੱਥੇ ਲੋਕਾਂ ਵੱਲੋਂ ਖੁਦ ਫੈਸਲਾ ਕੀਤਾ ਗਿਆ ਹੈ ਕਿ ਹੁਣ ਉਹ ਆਪਣੇ ਇਲਾਕੇ ਵਿੱਚ ਨਸ਼ਾ ਨਹੀਂ ਵਿਕਣ ਦੇਣਗੇ ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਅੱਜ ਆਪਣੇ ਇਲਾਕੇ ਵਿਚ ਇਕ ਹੰਗਾਮੀ ਮੀਟਿੰਗ ਕੀਤੀ ਗਈ। ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸਰਬਜੀਤ ਸਿੰਘ ਹੈਰੀ ਨੇ ਜਾਣਕਾਰੀ ਦਿੱਤੀ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਆਪ ਖੁਦ ਲੋਕ ਬੋਲ ਕੇ ਨਸ਼ੇ ਦੇ ਖਿਲਾਫ਼ ਅਵਾਜ਼ ਚੁੱਕ ਰਹੇ ਹਨ।

ਨਸ਼ੇ ਦਾ ਕਾਰੋਬਾਰ ਧੜੱਲੇ ਨਾਲ ਚਲਾਉਂਦੇ : ਉਨ੍ਹਾਂ ਨੇ ਕਿਹਾ ਕਿ ਜਿਹੜਾ ਵੀ ਵਿਅਕਤੀ ਹੋਣ ਇਸ ਇਲਾਕੇ ਵਿੱਚ ਨਸ਼ਾ ਵੇਚਦਾ ਹੋਵੇਗਾ ਉਸ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਜ਼ਰੂਰ ਕਰਵਾਉਣਗੇ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਪਹਿਲਾਂ ਪੁਲਿਸ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਕੋਈ ਸਹਿਯੋਗ ਨਹੀਂ ਮਿਲਿਆ ਸੀ ਲੇਕਿਨ ਹੁਣ ਉਨ੍ਹਾਂ ਨੂੰ ਪੂਰਨ ਸਹਿਯੋਗ ਰਿਹਾ ਹੈ। ਇਸ ਮੌਕੇ ਸਮਾਜ ਸੇਵੀ ਵੱਲੋਂ ਸਿਆਸੀ ਆਗੂਆਂ ਉੱਤੇ ਵੀ ਨਿਸ਼ਾਨਾ ਸਾਧਿਆ ਕਿ ਇਥੋਂ ਦੇ ਰਾਜਨੀਤਿਕ ਲੀਡਰ ਜੋ ਕਿ ਹਮੇਸ਼ਾ ਹੀ ਸੱਤਾ ਦੇ ਲਾਲਚੀ ਹਨ ਜਿਹੜੀ ਵੀ ਪਾਰਟੀ ਸੱਤਾ ਵਿਚ ਆਉਂਦੀ ਹੈ ਉਸ ਨਾਲ ਗਲਵੱਕੜੀ ਪਾ ਕੇ ਆਪਣਾ ਨਸ਼ੇ ਦਾ ਕਾਰੋਬਾਰ ਧੜੱਲੇ ਨਾਲ ਚਲਾਉਂਦੇ ਹਨ। ਅੱਗੇ ਬੋਲਦਿਆਂ ਕਿਹਾ ਕਿ ਅਸੀਂ ਉਹਨਾਂ ਨੂੰ ਚਿਤਾਵਨੀ ਦੇਣਾ ਚਾਹੁੰਦੇ ਹਾਂ ਕਿ ਜੇਕਰ ਉਨ੍ਹਾਂ ਨੇ ਆਪਣਾ ਕੰਮ ਬੰਦ ਨਾ ਕੀਤਾ ਆਮ ਲੋਕ ਹੁਣ ਸੜਕਾਂ 'ਤੇ ਉਤਰ ਕੇ ਉਨ੍ਹਾਂ ਖਿਲਾਫ ਕਾਰਵਾਈ ਜ਼ਰੂਰ ਕਰਨਗੇ।

ਬਹੁਤ ਸਾਰੇ ਮੈਂਬਰ ਨਸ਼ੇ ਦੇ ਆਦੀ ਹੋਏ: ਕੋਟ ਖਾਲਸਾ ਇਲਾਕਿਆਂ ਦੇ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਇਲਾਕੇ ਦੇ ਵਿੱਚ ਲਗਾਤਾਰ ਹੀ ਨਸ਼ਾ ਧੜਲੇ ਨਾਲ ਵੇਚਿਆ ਜਾ ਰਿਹਾ ਹੈ ਅਤੇ ਜੋ ਨੌਜਵਾਨ ਨਸ਼ਾ ਵੇਚਦੇ ਹਨ ਉਹਨਾਂ ਦੇ ਘਰ ਅਮੀਰ ਹੋ ਰਹੇ ਹਨ ਅਤੇ ਲੋਕਾਂ ਦੇ ਘਰ ਦਿਨ ਪ੍ਰਤੀ ਦਿਨ ਗਰੀਬ ਹੋ ਰਹੇ ਹਨ। ਸਥਾਨਕ ਲੋਕਾਂ ਨੇ ਦੱਸਿਆ ਕਿ ਉਹਨਾਂ ਦੇ ਆਪਣੇ ਪਰਿਵਾਰਕ ਮੈਂਬਰਾਂ ਦੇ ਵਿੱਚੋਂ ਬਹੁਤ ਸਾਰੇ ਮੈਂਬਰ ਨਸ਼ੇ ਦੇ ਆਦੀ ਹੋਏ ਹਨ। ਲੋਕਾਂ ਨੇ ਕਿਹਾ ਕਿ ਜੇਕਰ ਉਸ ਵੱਲੋਂ ਹੁਣ ਨਸ਼ੇ ਨੂੰ ਵੇਚਣ ਵਾਸਤੇ ਠੱਲ੍ਹ ਨਾ ਪਾਈ ਗਈ ਤਾਂ ਅਸੀਂ ਉਸ ਖਿਲਾਫ ਕਾਰਵਾਈ ਜ਼ਰੂਰ ਕਰਾਂਗੇ ਅਤੇ ਆਪਣੇ ਇਲਾਕੇ ਵਿੱਚ ਹੁਣ ਨਸ਼ਾ ਪੂਰੀ ਤਰ੍ਹਾਂ ਨਾਲ ਖ਼ਤਮ ਕਰਕੇ ਹੀ ਸਾਹ ਲਵਾਂਗੇ।

ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਸ਼ਿੰਕਜਾ : ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੋਟ ਖਾਲਸਾ ਇਲਾਕੇ ਵਿੱਚ ਹੋ ਰਹੀ ਮੀਟਿੰਗ ਵਿਚ ਉਨ੍ਹਾਂ ਨੂੰ ਬੁਲਾਇਆ ਗਿਆ ਹੈ ਅਤੇ ਉਹਨਾਂ ਦੇ ਆਮ ਲੋਕਾਂ ਨੂੰ ਯਕੀਨ ਦਵਾਉਣਾ ਚਾਹੁੰਦੇ ਹਨ ਕਿ ਜੇਕਰ ਕੋਈ ਵੀ ਵਿਅਕਤੀ ਉਨ੍ਹਾਂ ਕੋਲੇ ਸ਼ਕਾਇਤ ਲੈ ਕੇ ਆਵੇਗਾ ਤਾਂ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਅਸੀਂ ਜ਼ਰੂਰ ਸ਼ਿੰਕਜਾ ਕੱਸਾਂਗੇ। ਉਹਨਾਂ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਬਹੁਤ ਸਾਰੇ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਮਾਮਲੇ ਵੀ ਦਰਜ ਕੀਤੇ ਹਨ ਅਤੇ ਜੇਕਰ ਕੋਈ ਹੋਰ ਵਿਅਕਤੀ ਵੀ ਉਹਨਾਂ ਨੂੰ ਇਸ ਬਾਰੇ ਸੋਚਦਾ ਦਏਗਾ ਤਾਂ ਉਹਨਾਂ ਲੋਕਾਂ ਦੇ ਖਿਲਾਫ ਜ਼ਰੂਰ ਕਾਰਵਾਈ ਕੀਤੀ ਜਾਵੇਗੀ ਜੋ ਲੋਕ ਧੜਲੇ ਦੇ ਨਾਲ਼ ਨਸ਼ਾ ਕਰ ਰਹੇ ਹਨ ਉਨਾਂ ਅੱਗੇ ਬੋਲਦਿਆਂ ਕਿਹਾ ਕਿ ਆਮ ਲੋਕ ਵੀ ਇਸ ਲਈ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਕਿ ਅਸੀਂ ਇਹ ਨਸ਼ੇ ਦਾ ਸੇਕ ਆਪਣੇ ਘਰ ਤੱਕ ਨਾ ਪਹੁੰਚ ਸਕੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.