ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਨੂੰ ਠੱਲ ਪਾਉਣ ਵਾਲੇ ਦੁਨੀਆ ਭਰ ਵਿੱਚ ਵੈਕਸੀਨ ਲਗਾਈ ਜਾ ਰਹੀ, ਪਰ ਕੁਝ ਦਿਨਾਂ ਤੋਂ ਜ਼ਿਲ੍ਹੇ ਵਿੱਚ ਵੈਕਸੀਨ ਦੀ ਆਮਦ ਵਿੱਚ ਕਮੀ ਆ ਰਹੀ ਹੈ। ਜਿਸ ਦੇ ਚਲਦੇ ਲੋਕ ਪ੍ਰੇਸ਼ਾਨ ਹਨ ਅਤੇ ਹਸਪਤਾਲਾਂ ਦੇ ਚੱਕਰ ਕੱਢ ਰਹੇ ਹਨ। ਅਜਿਹਾ ਮਾਮਲਾ ਸਿਵਲ ਹਸਪਤਾਲ ਅਜਨਾਲਾ ਵਿੱਚ ਦੇਖਣ ਨੂੰ ਮਿਲਿਆ ਹੈ। ਜਿੱਥੇ ਲੋਕ ਵੈਕਸੀਨ ਨਾ ਲਗਣ ਕਾਰਨ ਪ੍ਰੇਸ਼ਾਨ ਹੋ ਰਹੇ ਹਨ ਅਤੇ ਪੰਜਾਬ ਸਰਕਾਰ ਨੂੰ ਕੋਸਦੇ ਨਜ਼ਰ ਆ ਰਹੇ ਹਨ।
ਇਸ ਮੌਕੇ ਲੋਕਾਂ ਦਾ ਕਹਿਣਾ ਹੈ ਕਿ ਬੀਤੇ ਕਈ ਦਿਨਾਂ ਤੋਂ ਉਹ ਸਿਵਲ ਹਸਪਤਾਲ ਅਜਨਾਲਾ ਵਿੱਚ ਆ ਰਹੇ ਹਨ, ਪਰ ਵੈਕਸੀਨ ਦੀ ਕਮੀ ਹੋਣ ਨਾਲ ਉਨ੍ਹਾਂ ਨੂੰ ਨਿਰਾਸ਼ ਹੋ ਵਾਪਿਸ ਜਾਣਾ ਪੈ ਰਿਹਾ ਹੈ। ਇਨ੍ਹਾਂ ਲੋਕਾਂ ਦੀ ਮੰਗ ਹੈ। ਕਿ ਪੰਜਾਬ ਸਰਕਾਰ ਕੋਰੋਨਾ ਵੈਕਸੀਨ ਨੂੰ ਜਲਦ ਤੋਂ ਜਲਦ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਮੁਹੱਈਆ ਕਰਵਾਏ।
ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ‘ਤੇ ਇਲਜ਼ਾਮ ਲਾਏ ਹਨ। ਕਿ ਉਹ ਆਪਣੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਲੈਕੇ ਗੰਭੀਰ ਨਹੀਂ ਹਨ। ਉਨ੍ਹਾਂ ਨੇ ਕਿਹਾ, ਕਿ ਸੂਬੇ ਵਿੱਚ ਕੋਰੋਨਾ ਦੀ ਵੈਕਸੀਨ ਨਹੀਂ ਹੈ, ਤੇ ਸੂਬੇ ਦੀ ਸਰਕਾਰ ਆਪਸ ਵਿੱਚ ਅਹੁਦਿਆ ਲਈ ਲੜ ਰਹੀ ਹੈ। ਜੋ ਬਹੁਤ ਹੀ ਨਿੰਦੜ ਯੋਗ ਗੱਲ ਹੈ।
ਉਧਰ ਇਸ ਸੰਬੰਧੀ ਐੱਸ.ਐੱਮ.ਓ. ਡਾ. ਓਮ ਪ੍ਰਕਾਸ਼ ਸ਼ਰਮਾ ਨੇ ਕਿਹਾ ਕਿ ਬੀਤੀ 11 ਜੁਲਾਈ ਨੂੰ ਉਨ੍ਹਾਂ ਨੂੰ ਵੈਕਸੀਨ ਦਾ ਸਟਾਕ ਮਿਲਿਆ ਸੀ, ਜੋ ਹੁਣ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਨੇ ਦੱਸਿਆ, ਕਿ ਪੂਰੇ ਜ਼ਿਲ੍ਹੇ ਵਿੱਚ ਅਜਨਾਲਾ ਤਹਿਸੀਲ ਵਿੱਚ ਸਭ ਤੋਂ ਵੱਧ ਵੈਕਸੀਨ ਲਗਾਈ ਗਈ ਹੈ। ਜਦੋਂ ਵਿਭਾਗ ਵੱਲੋਂ ਵੈਕਸੀਨ ਭੇਜੀ ਜਾਵੇਗੀ, ਤਾਂ ਉਦੋਂ ਲੋਕਾਂ ਨੂੰ ਲਗਾ ਦਿੱਤੀ ਜਾਏਗੀ।