ਅੰਮ੍ਰਿਤਸਰ: ਬੁੱਧਵਾਰ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਹਸਪਤਾਲ ਵਿੱਚ ਭਰਤੀ 55 ਸਾਲ ਦੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮੌਤ ਹੋਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਗੁੱਸੇ ਵਿੱਚ ਆ ਕੇ ਹਸਪਤਾਲ ਵਿੱਚ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ ਜਿਸ ਵਿੱਚ ਪੀੜਤ ਪਰਿਵਾਰ ਨੇ ਹਸਪਤਾਲ ਦਾ ਐਮਰਜੈਂਸੀ ਸ਼ੀਸ਼ਾ ਤੋੜ ਦਿੱਤਾ।
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਦਾ ਨਾਂਅ ਰਮਨ ਕੁਮਾਰ ਹੈ ਉਮਰ 55 ਸਾਲ ਹੈ। ਉਨ੍ਹਾਂ ਦੱਸਿਆ ਕਿ ਉਹ ਬੁੱਧਵਾਰ ਦੀ ਸਵੇਰ ਨੂੰ 9:30 ਵਜੇ ਰਮਨ ਨੂੰ ਹਸਪਤਾਲ ਵਿੱਚ ਲੈ ਕੇ ਆਏ ਸੀ ਜਿਸ ਤੋਂ ਬਾਅਦ ਉਸ ਨੂੰ ਡਾਕਟਰਾਂ ਨੇ ਟੀਕਾ ਲਗਾਇਆ। ਉਨ੍ਹਾਂ ਦੱਸਿਆ ਕਿ ਟੀਕਾ ਲੱਗਣ ਤੋਂ ਬਾਅਦ ਹੀ ਰਮਨ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਰਮਨ ਨੂੰ ਮਾਮੂਲੀ ਖ਼ਾਂਸੀ ਦੀ ਸ਼ਿਕਾਇਤ ਸੀ।
ਉਨ੍ਹਾਂ ਨੇ ਹਸਪਤਾਲ ਉੱਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਇੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਰਮਨ ਕੁਮਾਰ ਦਾ ਸਹੀ ਢੰਗ ਨਾਲ ਇਲਾਜ ਨਹੀਂ ਹੋਇਆ ਜਿਸ ਦੀ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਹਸਪਤਾਲ ਪ੍ਰਸ਼ਾਸਨ ਰਮਨ ਦਾ ਪੋਸਟਮਾਰਟਮ ਕਰਕੇ ਇਹ ਸਾਬਤ ਕਰਨਾ ਚਾਹੁੰਦਾ ਹੈ ਕਿ ਰਮਨ ਕੋਰੋਨਾ ਪੀੜਤ ਹੈ ਜਿਸ ਨਾਲ ਉਸ ਦੀ ਮੌਤ ਹੋਈ ਹੈ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਹੰਗਾਮਾ ਹੋਣ ਦੀ ਸੁਚਨਾ ਮਿਲੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਉੱਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਹੈ।
ਇਹ ਵੀ ਪੜ੍ਹੋ:ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 19 ਲੱਖ ਤੋਂ ਪਾਰ , 39 ਹਜ਼ਾਰ ਮੌਤਾਂ