ETV Bharat / state

ਸੁੱਚਾ ਸਿੰਘ ਲੰਗਾਹ ਖਿਲਾਫ਼ ਸਿੱਖ ਸੰਗਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦਿੱਤਾ ਮੰਗ ਪੱਤਰ - Sri Akal Takht Sahib

ਸ਼੍ਰੋਮਣੀ ਅਕਾਲੀ ਦਲ ਦੇ ਗੁਰਦਾਸਪੁਰ ਤੋਂ ਆਗੂ ਸੁੱਚਾ ਸਿੰਘ ਲੰਗਾਹ ਦੀ ਅਸ਼ਲੀਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਸ ਨੂੰ ਪੰਥ 'ਚੋਂ ਛੇਕ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕੋਈ ਵੀ ਉਸ ਨਾਲ ਸਬੰਧ ਨਹੀਂ ਰੱਖੇਗਾ।

ਸੁੱਚਾ ਸਿੰਘ ਲੰਗਾਹ ਖਿਲਾਫ਼ ਸਿੱਖ ਸੰਗਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦਿੱਤਾ ਮੰਗ ਪੱਤਰ

author img

By

Published : Apr 24, 2021, 2:19 PM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਗੁਰਦਾਸਪੁਰ ਤੋਂ ਆਗੂ ਸੁੱਚਾ ਸਿੰਘ ਲੰਗਾਹ ਦੀ ਅਸ਼ਲੀਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਸ ਨੂੰ ਪੰਥ 'ਚੋਂ ਛੇਕ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕੋਈ ਵੀ ਉਸ ਨਾਲ ਸਬੰਧ ਨਹੀਂ ਰੱਖੇਗਾ। ਇਸ ਦੇ ਚੱਲਦਿਆਂ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਮੁਆਫ਼ੀ ਮੰਗੀ ਜਾ ਰਹੀ ਹੈ ਤਾਂ ਜੋ ਉਸ ਨੂੰ ਪੰਥ 'ਚ ਮੁੜ ਸ਼ਾਮਲ ਕੀਤਾ ਜਾ ਸਕੇ।

ਸੁੱਚਾ ਸਿੰਘ ਲੰਗਾਹ ਖਿਲਾਫ਼ ਸਿੱਖ ਸੰਗਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦਿੱਤਾ ਮੰਗ ਪੱਤਰ

ਇਸ ਦੇ ਚੱਲਦਿਆਂ ਸਿੱਖ ਸੰਗਤ 'ਚ ਇਸ ਨੂੰ ਲੈਕੇ ਰੋਸ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਸਿੱਖ ਸੰਗਤਾਂ ਵਲੋਂ ਮੰਗ ਪੱਤਰ ਵੀ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਲੰਗਾਹ ਇੱਕ ਬਲਾਤਕਾਰੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਚ ਸਿੱਖ ਕੌਮ 'ਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਕਿ ਉਹ ਇਸ ਗੱਲ ਦਾ ਵਿਰੋਧ ਕਰਦੇ ਰਹਿਣਗੇ। ਸਿੱਖ ਸੰਗਤਾਂ ਦਾ ਕਹਿਣਾ ਕਿ ਜੇਕਰ ਉਸ ਨੂੰ ਮੁਆਫ਼ੀ ਦਿੱਤੀ ਜਾਂਦੀ ਹੈ ਤਾਂ ਕੌਮ ਦੇ ਹਿਰਦੇ ਬਲੁੰਧਰੇ ਜਾਣਗੇ। ਉਨ੍ਹਾਂ ਦਾ ਕਹਿਣਾ ਕਿ ਸ਼੍ਰੋਮਣੀ ਕਮੇਟੀ ਮੈਂਬਰ ਹੋਣ ਦੇ ਚੱਲਦਿਆਂ ਉਨ੍ਹਾਂ ਵਲੋਂ ਜੋ ਕੀਤਾ ਗਿਆ ਉਹ ਬਹੁਤ ਹੀ ਨਿੰਦਣਯੋਗ ਹੈ।

ਇਹ ਵੀ ਪੜ੍ਹੋ:ਜਸਟਿਸ ਐਨ.ਵੀ ਰਮਨਾ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ETV Bharat Logo

Copyright © 2025 Ushodaya Enterprises Pvt. Ltd., All Rights Reserved.