ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਹੁੰਚੇ। ਉਹ ਇੱਥੇ ਆਪਣੀ ਪਤਨੀ ਬੀਬੀ ਅਮਰਪਾਲ ਕੌਰ ਦੇ ਨਮਿਤ ਕਰਵਾਏ ਗਏ ਪਾਠ ਦੇ ਭੋਗ 'ਤੇ ਪਰਿਵਾਰ ਸਮੇਤ ਆਏ ਸਨ।
ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ 'ਤੇ ਆਉਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ ਬਸ਼ਰਤੇ ਉਹ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਕੇ ਹੀ ਆਉਣ। ਉਨ੍ਹਾਂ ਕਿਹਾ ਕਿ ਜਿਵੇਂ ਹੋਰ ਸੂਬਿਆਂ ਦੇ ਲੋਕ ਪੰਜਾਬ ਵਿੱਚੋਂ ਆਪਣੇ ਘਰਾਂ ਨੂੰ ਜਾ ਰਹੇ ਹਨ, ਉਸੇ ਤਰ੍ਹਾਂ ਹੀ ਬਾਹਰ ਬੈਠੇ ਪੰਜਾਬੀ ਅਤੇ ਸਿੱਖ ਵੀ ਪੰਜਾਬ ਆਉਣੇ ਚਾਹੀਦੇ ਹਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸਬੰਧੀ ਉਪਰਾਲਾ ਕਰੇ।