ETV Bharat / state

NRI ਵਿਆਹ ਦੇ ਵਿੱਚ ਕੁੱਟਮਾਰ ਦਾ ਮਾਮਲਾ: ਪੁਲਿਸ ਨੇ 12 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ - NRI ਵਿਆਹ ਦੇ ਵਿੱਚ ਕੁੱਟਮਾਰ ਦਾ ਮਾਮਲਾ

ਅੰਮ੍ਰਿਤਸਰ ਵਿੱਚ 4 ਨਵੰਬਰ ਨੂੰ ਇੱਕ ਪੈਲੇਸ ਵਿੱਚ ਇੱਕ ਪੈਲੇਸ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਪੁਲਿਸ ਨੇ 12 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 6 ਬਲੈਰੋ ਗੱਡੀਆਂ ਵੀ ਬਰਾਮਦ ਕੀਤੀਆਂ ਹਨ।

Firing in marriage resort
NRI ਵਿਆਹ ਦੇ ਵਿੱਚ ਕੁੱਟਮਾਰ ਦੇ ਮਾਮਲਾ
author img

By

Published : Nov 9, 2022, 2:52 PM IST

ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਪਿਛਲੇ ਦਿਨੀਂ ਇਕ ਨਿੱਜੀ ਰਿਜ਼ੋਰਟ ਦੇ ਵਿਚ ਵਿਆਹ ਸਮਾਰੋਹ ਵਿਚ ਦੋ ਸ਼ਰਾਬ ਦੇ ਗਰੁੱਪਾਂ ਦੇ ਠੇਕੇਦਾਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਮਾਮਲਾ ਦਰਜ ਕਰ 12 ਦੇ ਕਰੀਬ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ।

NRI ਵਿਆਹ ਦੇ ਵਿੱਚ ਕੁੱਟਮਾਰ ਦੇ ਮਾਮਲਾ

12 ਦੇ ਕਰੀਬ ਦੋਸ਼ੀਆਂ ਨੂੰ ਕੀਤਾ ਕਾਬੂ: ਮਾਮਲੇ ਸਬੰਧੀ ਪੁਲਿਸ ਅਧਿਕਾਰੀ ਜਗਜੀਤ ਸਿੰਘ ਵਾਲੀਆ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ਼ਰਾਬ ਦੇ ਦੋ ਠੇਕੇਦਾਰਾਂ ਦੇ ਲੋਕਾਂ ਦੇ ਵਿੱਚ ਇਹ ਝਗੜਾ ਹੋਇਆ ਸੀ ਜਿਸਦੇ ਚਲਦੇ ਉਹ ਵਿਆਹ ਸਮਾਰੋਹ ਵਿਚ ਗੋਲੀਆਂ ਵੀ ਚਲਾਈਆਂ ਗਈਆਂ ਜਿਸ ਦੇ ਚੱਲਦੇ ਪੁਲਿਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੇ 12 ਦੇ ਕਰੀਬ ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਬਾਕੀ ਦੋਸ਼ੀਆਂ ਦੇ ਖਿਲਾਫ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਐੱਨਆਰਆਈ ਦੇ ਖਿਲਾਫ ਕੋਈ ਮਾਮਲਾ ਦਰਜ ਨਹੀਂ: ਜੇਐਸ ਵਾਲੀਆ ਨੇ ਦੱਸਿਆ ਕਿ ਇਸ ਨੂੰ ਜਾਣਬੁੱਝ ਕੇ ਕੁਝ ਹੋਰ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਨਾ ਹੀ ਕਿਸੇ ਐੱਨਆਰਆਈ ਦੇ ਖਿਲਾਫ ਕੋਈ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੋ ਉਨ੍ਹਾਂ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਪੁਲਿਸ ਉਨ੍ਹਾਂ ਨੂੰ ਬਿਲਕੁੱਲ ਸਹਿਯੋਗ ਨਹੀਂ ਦੇ ਰਹੀ ਜੇਕਰ ਅਸੀਂ ਸਹਿਯੋਗ ਨਾ ਦਿੰਦੇ ਤਾਂ ਸ਼ਾਇਦ ਅੱਜ ਤੱਕ 12 ਵਿਅਕਤੀ ਗ੍ਰਿਫ਼ਤਾਰ ਨਹੀਂ ਕੀਤੇ ਜਾਣੇ ਸਨ।

ਬਾਕੀ ਮੁਲਜ਼ਮਾਂ ਦੀ ਕੀਤੀ ਜਾ ਰਹੀ ਭਾਲ: ਉਨ੍ਹਾਂ ਨੇ ਅੱਗੇ ਕਿਹਾ ਕਿ 40 ਤੋਂ 50 ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਵੀ ਗ੍ਰਿਫਤਾਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਏਡੀਸੀਪੀ ਅਤੇ ਏਸੀਪੀ ਵੇਸਟ ਅਤੇ ਹੋਰ ਪੁਲਿਸ ਕਰਮਚਾਰੀਆਂ ਦੀ ਉਸ ਵਿੱਚ ਡਿਊਟੀ ਲਗਾਈ ਗਈ ਹੈ ਅਤੇ ਜਲਦ ਹੀ ਹੋਰ ਆਰੋਪੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

ਪੰਜਾਬ ਪੁਲਿਸ ਕਰ ਰਹੀ ਬਿਹਤਰ ਢੰਗ ਨਾਲ ਕੰਮ: ਜੀਐਸ ਵਾਲੀਆ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਸਾਨੂੰ ਜਾਣਬੁੱਝ ਕੇ ਇਸ ਮਾਮਲੇ ਵਿਚ ਟਾਰਗੇਟ ਕੀਤਾ ਜਾ ਰਿਹਾ ਹੈ ਪਰ ਪੰਜਾਬ ਪੁਲਿਸ ਆਪਣੇ ਬਿਹਤਰ ਢੰਗ ਨਾਲ ਕੰਮ ਕਰ ਰਹੀ ਹੈ ਕਿਉਂਕਿ ਪੰਜਾਬ ਦੇ ਡੀਜੀਪੀ ਵੱਲੋਂ ਵੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕੋਈ ਵੀ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਐਨਆਰਆਈ ਭਰਾਵਾਂ ਨੇ ਕੀਤੀ ਸੀ ਪ੍ਰੈਸ ਕਾਨਫਰੰਸ: ਕਾਬਿਲੇਗੌਰ ਹੈ ਕਿ 4 ਨਵੰਬਰ ਨੂੰ ਇੱਕ ਪੈਲੇਸ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਉਸ ਤੋਂ ਬਾਅਦ ਐਨਆਰਆਈ ਭਰਾਵਾਂ ਵੱਲੋਂ ਇਕ ਪ੍ਰੈੱਸ ਵਾਰਤਾ ਕੀਤੀ ਗਈ ਸੀ ਜਿਸ ਵਿੱਚ ਦੱਸਿਆ ਗਿਆ ਸੀ ਕਿ ਪੁਲਿਸ ਉਨ੍ਹਾਂ ਨੂੰ ਬਿਲਕੁਲ ਸਹਿਯੋਗ ਨਹੀਂ ਦੇ ਰਹੀ ਅਤੇ ਐਨਆਰਆਈ ਨੂੰ ਕਦੀ ਵੀ ਭਾਰਤ ਨਾ ਆਉਣ ਦੀ ਗੱਲ ਵੀ ਕਹੀ ਗਈ ਸੀ।

ਇਹ ਵੀ ਪੜੋ: ਕੁਰਕੁਰੇ ਦੇ ਪੈਕੇਟ ਉੱਤੇ ਬਿਨਾਂ ਇਜਾਜਤ ਲਗਾਈ ਮੂਸੇਵਾਲਾ ਦੀ ਫੋਟੋ, ਪਰਿਵਾਰ ਨੇ ਕੀਤਾ ਇਤਰਾਜ

ETV Bharat Logo

Copyright © 2025 Ushodaya Enterprises Pvt. Ltd., All Rights Reserved.