ਅੰਮ੍ਰਿਤਸਰ: ਭਾਰਤ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਇੱਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਤਿਰੰਗਾ ਝੰਡਾ ਲਹਿਰਾਇਆ ਜਾ ਰਿਹਾ ਹੈ। ਉੱਥੇ ਹੀ ਅੰਮ੍ਰਿਤਸਰ ਵਿੱਚ ਦਲ ਖਾਲਸਾ ਵੱਲੋਂ ਖਾਲਸਾਈ ਝੰਡਾ ਲਹਿਰਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਪੁਲਿਸ ਨੇ ਇਨ੍ਹਾਂ ਲੋਕਾਂ ਨੂੰ ਪਹਿਲਾਂ ਵੀ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਦਲ ਖਾਸਲਾ ਤੇ ਪੁਲਿਸ ਮੁਲਾਜ਼ਮਾਂ ਵਿੱਚ ਕਾਫ਼ੀ ਧੱਕਾ ਮੁੱਕੀ ਵੀ ਹੋਈ।
ਇਸ ਮੌਕੇ ਦਲ ਖਾਲਸਾ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਦੌਰਾਨ ਪੁਲਿਸ ਨੇ ਦਲ ਖਾਲਸਾ ਤੋਂ ਖਾਲਸਾਈ ਝੰਡਾ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ। ਉਧਰ ਆਜ਼ਾਦੀ ਦੇ ਮੌਕੇ ‘ਤੇ ਦਲ ਖਾਸਲਾ ਵੱਲੋਂ ਕਾਲੇ ਝੰਡੇ ਲੈਕੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਇਆ ਗਿਆ।