ETV Bharat / state

ਅੰਮ੍ਰਿਤਸਰ ਜੇਲ੍ਹ 'ਚੋਂ ਭੱਜੇ ਦੋ ਸਕੇ ਭਰਾ ਮੁੜ ਚੜ੍ਹੇ ਪੁਲਿਸ ਦੇ ਹੱਥੇ - amritsar news

ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ ਜੇਲ੍ਹ 'ਚੋਂ ਫ਼ਰਾਰ ਹੋਏ ਤਿੰਨ ਕੈਦੀਆਂ 'ਚੋਂ ਦੋ ਨੂੰ ਸੀਆਏਏ ਸਟਾਫ਼ ਅੰਮ੍ਰਿਤਸਰ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਅੰਮ੍ਰਿਤਸਰ ਜੇਲ੍ਹ
ਕੈਦੀ
author img

By

Published : Feb 7, 2020, 1:30 PM IST

ਅੰਮ੍ਰਿਤਸਰ: ਸਥਾਨਕ ਜੇਲ੍ਹ 'ਚੋਂ ਫ਼ਰਾਰ ਹੋਏ 3 ਕੈਦੀਆਂ 'ਚੋਂ 2 ਕੈਦੀਆਂ ਨੂੰ ਸੀਆਏਏ ਸਟਾਫ਼ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਜੇਲ੍ਹ 'ਚੋਂ ਫ਼ਰਾਰ ਹੋਏ ਦੋ ਸਕੇ ਭਰਾਵਾਂ ਜਰਨੈਲ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਗੋਪੀ ਨੂੰ ਸੀਆਈਏ ਸਟਾਫ਼ ਨੇ ਗ੍ਰਿਫ਼ਤਾਰ ਕੀਤਾ ਹੈ, ਜਦਕਿ ਤੀਜੇ ਕੈਦੀ ਵਿਸ਼ਾਲ ਦੀ ਭਾਲ ਅਜੇ ਵੀ ਜਾਰੀ ਹੈ।

ਸੂਤਰਾਂ ਮੁਤਾਬਿਕ ਇੱਕ ਮੁਲਜ਼ਮ ਨੂੰ ਸ੍ਰੀ ਅਨੰਦਪੁਰ ਸਾਹਿਬ ਜਦ ਕਿ ਇੱਕ ਨੂੰ ਪੱਟੀ ਦੇ ਇਲਾਕੇ 'ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੇਂਦਰੀ ਜੇਲ੍ਹ 'ਚੋਂ 3 ਕੈਦੀ ਕੱਪੜੇ ਦੀ ਰੱਸੀ ਬਣਾ ਕੇ ਫ਼ਰਾਰ ਹੋ ਗਏ ਸਨ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ 7 ਮੁਲਾਜ਼ਮਾਂ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ।

ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕੇਂਦਰੀ ਜੇਲ ਅੰਮ੍ਰਿਤਸਰ ਵਿੱਚੋਂ ਤਿੰਨ ਹਵਾਲਾਤੀਆਂ ਦੇ ਭੱਜਣ ਦੇ ਮਾਮਲੇ ਦੀ ਨਿਆਂਇਕ ਜਾਂਚ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਨੂੰ ਕਰਨ ਦੇ ਆਦੇਸ਼ ਦਿੱਤੇ ਸਨ। ਹੁਣ ਪੁਲਿਸ ਨੇ 2 ਨੂੰ ਕਾਬੂ ਕਰ ਲਿਆ ਹੈ ਤੇ ਇੱਕ ਦੀ ਭਾਲ ਜਾਰੀ ਹੈ।

Intro:Body:

jaswir

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.