ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਲਗਾਤਾਰ ਹੀ ਲੁੱਟ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਹਾਲਾਂਕਿ ਸਮੇਂ ਸਮੇਂ ਦੇ ਉੱਤੇ ਪੁਲੀਸ ਵੱਲੋਂ ਇਨ੍ਹਾਂ ਲੁਟੇਰਿਆਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਲੁੱਟ ਦੀਆਂ ਵਾਰਦਾਤਾਂ ‘ਤੇ ਨਕੇਲ ਕਸਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕੁਝ ਲੁਟੇਰਿਆਂ ਨੇ ਅਜੇ ਵੀ ਪੁਲਿਸ ਦੇ ਨੱਕ ‘ਚ ਦਮ ਕਰਕੇ ਰੱਖਿਆ ਹੋਇਆ ਹੈ।
ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਬੀ ਬਲਾਕ ਰਣਜੀਤ ਐਵਨਿਊ ਦਾ ਜਿੱਥੇ ਕਿ ਇੱਕ ਵਿਅਕਤੀ ਤੋਂ ਦੋ ਨੌਜਵਾਨਾਂ ਵੱਲੋਂ ਕਾਰ ਖੋਹੀ ਗਈ ਸੀ। ਇਸ ਘਟਨਾ ਨੂੰ ਲੈਕੇ ਲੋਕਾਂ ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਸਰਬਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇੱਕ ਪੀੜਤ ਸ਼ਖ਼ਸ ਨੇ ਪੁਲਿਸ ਨੂੰ ਦਰਖਾਸਤ ਦਿੱਤੀ ਸੀ ਕਿ ਉਸ ਕੋਲੋਂ ਦੋ ਵਿਅਕਤੀਆਂ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਬੀ ਬਲਾਕ ਵਿਚ ਕਾਰ ਖੋਹੀ ਗਈ ਸੀ।
ਇਸ ਮਾਮਲੇ ਸਬੰਧੀ ਪੁਲਿਸ ਕਾਰਵਾਈ ਕਰਦੇ ਹੋਏ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ ਦਾ ਨਾਮ ਬਿਕਰਮਜੀਤ ਸਿੰਘ ਉਰਫ ਵਿੱਕੀ ਤੇ ਅੰਮ੍ਰਿਤਪਾਲ ਸਿੰਘ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੇ ਕੋਲੋਂ ਕਾਰ ਵੀ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਨੇ ਇਨ੍ਹਾਂ ਦੋਵਾਂ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਜਾਂਚ ਦੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਗਈ ਹੈ।
ਇਹ ਵੀ ਪੜ੍ਹੋ:'ਨਾਬਾਲਿਗ ਲੜਕੀ ਨਾਲ ਛੇੜਛਾੜ ਮਾਮਲੇ ਚ ਪੁਲਿਸ ਨਹੀਂ ਕਰ ਰਹੀ ਕਾਰਵਾਈ'