ਅੰਮ੍ਰਿਤਸਰ: ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਦੀ ਪੁਲਿਸ ਵਲੋਂ ਮੁਸਤੈਦੀ ਨਾਲ ਕੰਮ ਕਰਦਿਆਂ ਵੱਖ-ਵੱਖ ਕੇਸਾਂ 'ਚ ਲੋੜੀਂਦੇ ਭਗੌੜੇ ਗੁਰਚਰਨ ਸਿੰਘ ਨੂੰ ਝਬਾਲ ਬੱਸ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸਦੇ ਅਧਾਰ 'ਤੇ ਉਨ੍ਹਾਂ ਵਲੋਂ ਕਾਰਵਾਈ ਕਰਦਿਆਂ ਭਗੌੜੇ ਦੀ ਗ੍ਰਿਫ਼ਤਾਰੀ ਕੀਤੀ ਹੈ। ਪੁਲਿਸ ਦਾ ਕਹਿਣਾ ਕਿ ਉਕਤ ਗ੍ਰਿਫ਼ਤਾਰ ਕੀਤੇ ਗਏ ਭਗੌੜੇ ਕੋਲੋਂ ਪੁਲਿਸ ਨੂੰ ਪਿਸਤੌਲ ਬਰਾਮਦ ਹੋਇਆ ਹੈ।
ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਕਿ ਇਸ ਦੇ ਤਿੰਨ ਸਾਥੀ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਦਕਿ ਦੋ ਅਜੇ ਵੀ ਫ਼ਰਾਰ ਹੈ। ਪੁਲਿਸ ਦਾ ਕਹਿਣਾ ਕਿ ਬਾਕੀ ਭਗੌੜੇ ਦੋਸ਼ੀ ਵੀ ਜਲਦ ਗ੍ਰਿਫ਼ਤਾਰ ਕਰ ਲਏ ਜਾਣਗੇ। ਪੁਲਿਸ ਦਾ ਕਹਿਣਾ ਕਿ ਉਕਤ ਸਾਰੇ ਦੋਸ਼ੀ ਵੱਖ-ਵੱਖ ਮਾਮਲਿਆਂ 'ਚ ਪੁਲਿਸ ਨੂੰ ਲੋੜੀਂਦੇ ਸੀ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਸਬਜ਼ੀ ਰੇਹੜੀ ਵਾਲਿਆਂ ਕੋਲ ਪੱਕਾ ਟਿਕਾਣਾ ਨਾ ਹੋਣ ਕਾਰਨ ਸੜਕ ਕਿਨਾਰੇ ਬੈਠਣ ਨੂੰ ਮਜਬੂਰ