ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਸਫ਼ਲ ਹੁੰਦੀ ਨਜ਼ਰ ਆ ਰਹੀ ਹੈ। ਇਸ ਮੁਹਿੰਮ ਤਹਿਤ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਸਥਾਨਕ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਣੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨਾਂ ਕੋਲੋਂ 160 ਗ੍ਰਾਮ ਹੈਰੋਇਨ ਤੇ 25 ਹਜ਼ਾਰ ਰੁਪਏ ਤੇ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮਾਂ ਦਾ ਪਛਾਣ ਕੁਲਦੀਪ ਸਿੰਘ, ਰਾਜਤ ਤੇ ਰੋਬਿਨ ਮਸੀਹ ਵਜੋਂ ਹੋਈ ਹੈ।
ਇਿਹ ਵੀ ਪੜ੍ਹੋ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ 'ਤੇ ਰੂਸ ਨੇ ਭਾਰਤ ਦਾ ਕੀਤਾ ਸਮਰਥਨ
ਇਸ ਬਾਰੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਜਾਣਕਾਰੀ ਮਿਲੀ ਜਿਸ ਦੇ ਆਧਾਰ 'ਤੇ ਪੁਲਿਸ ਨੇ ਆਨੰਦ ਪਾਰਕ ਏਅਰਪੋਰਟ ਰੋਡ 'ਤੇ ਨਾਕੇਬੰਦੀ ਕੀਤੀ। ਇਸ ਦੌਰਾਨ ਪੁਲਿਸ ਨੇ 3 ਨੌਜਵਾਨਾਂ ਨੂੰ ਰੋਕ ਕੇ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਰਾਜਤ ਕੋਲੋਂ 30 ਗ੍ਰਾਮ ਹੈਰੋਇਨ ਤੇ 25 ਹਜ਼ਾਰ ਰੁਪਏ ਜਦ ਕਿ ਠਾਕੁਰ ਕੁਲਦੀਪ ਸਿੰਘ ਤੇ ਰੋਬਿਨ ਮਸੀਹ ਕੋਲੋਂ 130ਤੇ 110 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ।ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।