ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਹਨਾਂ ਵੱਲੋਂ ਸ਼ੱਕੀ ਵਾਹਨ ਦੀ ਚੈਕਿੰਗ (Suspicious vehicle checking) ਦੇ ਦੌਰਾਨ ਦੋ ਨੌਜਵਾਨਾਂ ਨੂੰ ਨਾਕੇ ਉੱਤੇ ਰੁਕਣ ਵਾਸਤੇ ਕਿਹਾ ਗਿਆ ਪਰ ਰੁਕਣ ਲਈ ਕਹੇ ਜਾਣ ਉੱਤੇ ਸ਼ੱਕੀਆਂ ਨੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਵੱਲੋਂ ਉਹਨਾਂ ਦਾ ਪਿੱਛਾ ਕਰਕੇ ਗ੍ਰਿਫਤਾਰ ਕੀਤਾ ਗਿਆ।
ਮੁਲਜ਼ਮਾਂ ਦਾ ਕਬਲਨਾਮਾ: ਪੁਲਿਸ ਨੂੰ ਮੁਲਜ਼ਮਾਂ ਕੋਲੋਂ ਨਜਾਇਜ਼ ਹਥਿਆਰ ਵੀ ਬਰਾਮਦ (Illegal weapons recovered from accused) ਹੋਇਆ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਵੱਲੋਂ ਸਖਤੀ ਦੇ ਨਾਲ ਪੁੱਛਗਿਛ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਜ਼ਿਲ੍ਹੇ ਦੇ ਪੋਰਸ਼ ਇਲਾਕੇ ਰਣਜੀਤ ਐਵੇਨਿਊ ਵਿੱਚ ਵੀ ਉਨ੍ਹਾਂ ਨੇ ਕੁੜੀ ਤੋਂ ਮੋਬਾਇਲ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮਾਂ ਦੇ ਇਸ ਕਬਲੂਨਾਮੇ ਤੋਂ ਬਾਅਦ ਪੁਲਿਸ ਵੱਲੋਂ ਉਹਨਾਂ ਦੇ ਖਿਲਾਫ ਆਰਮਸ ਐਕਟ ਤੇ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਜੇਲ੍ਹ ਅੰਦਰ ਡੱਕ ਦਿੱਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਏਸੀਪੀ ਵਰਿੰਦਰਜੀਤ ਸਿੰਘ ਖੋਸਾ (ACP Varinderjit Singh Khosa) ਨੇ ਦੱਸਿਆ ਕਿ ਇਹ ਜ਼ਿਲ੍ਹਾ ਅੰਮ੍ਰਿਤਸਰ ਦੇ ਹੀ ਰਹਿਣ ਵਾਲੇ ਹਨ ਅਤੇ ਦੋਵੇਂ ਹੀ ਨਸ਼ੇ ਦੇ ਆਦੀ ਹਨ। ਨਸ਼ੇ ਦੀ ਪੂਰਤੀ ਲਈ ਹੀ ਇਹਨਾਂ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।
- Khanna 100 Vehicles Collided : ਸੰਘਣੀ ਧੁੰਦ ਦਾ ਕਹਿਰ ! ਨੈਸ਼ਨਲ ਹਾਈਵੇ 'ਤੇ 100 ਤੋਂ ਵੱਧ ਗੱਡੀਆਂ ਆਪਸ 'ਚ ਟਕਰਾਈਆਂ, ਇੱਕ ਦੀ ਮੌਤ ਤੇ 6 ਜਖ਼ਮੀ
- Fire Incidents On Diwali: LPG ਗੋਦਾਮ ਨੇੜੇ ਟੈਂਟ ਹਾਊਸ ਵਿੱਚ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ
- World Cup Best Fielder Of The Match: ਸੂਰਿਆ ਕੁਮਾਰ ਯਾਦਵ ਨੂੰ ਬੈਸਟ ਫੀਲਡਰ ਆਫ ਦਾ ਮੈਚ ਦਾ ਮਿਲਿਆ ਐਵਾਰਡ, ਖਿਡਾਰੀਆਂ ਨੇ ਇੰਝ ਜ਼ਾਹਿਰ ਕੀਤੀ ਖੁਸ਼ੀ
ਹਥਿਆਰ ਬਰਾਮਦ: ਏਸੀਪੀ ਵਰਿੰਦਰਜੀਤ ਸਿੰਘ ਖੋਸਾ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਜੋ ਹਥਿਆਰ (Amritsar Crime News) ਬਰਾਮਦ ਕੀਤਾ ਗਿਆ ਹੈ, ਉਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿ ਪਤਾ ਲੱਗ ਸਕੇ ਕਿ ਇਹ ਹਥਿਆਰ ਕਿੱਥੋਂ ਲਿਆਂਦਾ ਗਿਆ ਸੀ। ਮੁਲਜ਼ਮਾਂ ਨੂੰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਪੁੱਛਗਿੱਛ ਵੀ ਕੀਤੀ ਜਾਵੇਗੀ। ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਨਸ਼ੇ ਦੀ ਪੂਰਤੀ ਲਈ ਕੁਰਾਹੇ ਪਏ ਨੌਜਵਾਨ ਅਕਸਰ ਹੀ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਸਥਾਨਕਵਾਸੀਆਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਇਸੇ ਤਰ੍ਹਾਂ ਚੌਕਸੀ ਵਰਤਦੇ ਹੋਏ ਕਾਰਵਾਈ ਜਾਰੀ ਰੱਖਣੀ ਚਾਹੀਦੀ ਹੈ।