ਅੰਮ੍ਰਿਤਸਰ: ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਮੁਹਿੰਮ ਚਲਾਈ ਗਈ ਸੀ। ਇਸ ਦੇ ਤਹਿਤ ਅੰਮ੍ਰਿਤਸਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਨਵੇਂ ਸਾਲ 'ਤੇ ਇਲਾਕੇ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 3 ਚੋਰਾਂ ਨੂੰ ਕਾਬੂ ਕੀਤਾ। ਲੋਕਾਂ ਵੱਲੋਂ ਚੋਰੀ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੁਲਿਸ ਨੇ ਚੋਰਾਂ ਦੀ ਤਲਾਸ਼ ਸ਼ੁਰੂ ਕੀਤੀ ਸੀ।
ਪੁਲਿਸ ਟੀਮ ਦੇ ਤਹਿਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਚੋਰੀ ਕੀਤੇ ਗਏ 2 ਮੋਟਰ ਸਾਈਕਲ , 5 ਚੋਰੀ ਕੀਤੇ ਗਏ ਮੋਬਾਈਲ ਫੋਨ ਬਰਾਮਦ ਕੀਤੇ ਹਨ। ਪੁਲਿਸ ਨੇ ਇਨ੍ਹਾਂ ਚੋਰਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਹੋਰ ਪੁੱਛ-ਗਿੱਛ ਲਈ ਅਦਾਲਤ ਤੋਂ ਚੋਰਾਂ ਦੀ ਰਿਮਾਂਡ ਹਾਸਲ ਕੀਤੀ ਹੈ।
ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ 'ਤੇ ਪਹਿਲਾਂ ਵੀ ਕਈ ਕੇਸ ਦਰਜ ਹਨ ਤੇ ਹੋਰ ਵੀ ਚੋਰੀ ਦੀਆਂ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਸੰਭਾਵਨਾ ਹੈ।