ਅੰਮ੍ਰਿਤਸਰ : ਬੀਤੀ 7 ਸਤੰਬਰ ਦੀ ਸ਼ਾਮ ਇੱਕ ਦੱਸਵੀਂ ਦੇ ਵਿਦਿਆਰਥੀ ਤੋਂ ਬੰਦੂਕ ਦੀ ਨੋਕ 'ਤੇ ਲੁੱਟ ਕਰਨ ਦਾ ਮਾਮਲਾ ਸੁਲਝਾਉਂਦੇ ਹੋਏ, ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮੁਲਜ਼ਮ ਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬਟਾਲਾ ਅਤੇ ਸਠਿਆਲਾ ਵਿਚਾਲੇ ਘਰੋਂ ਪੜ੍ਹਨ ਲਈ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਿਕਲੇ ਵਿਦਿਆਰਥੀ ਤੋਂ ਰਾਹ ਵਿੱਚ ਇੱਕ ਨੌਜਵਾਨ ਨੇ ਲਿਫ਼ਟ ਮੰਗੀ ਤੇ ਅੱਗੇ ਜਾ ਉਸ ਦਾ ਮੋਟਰਸਾਈਕਲ ਖੋਲ੍ਹ ਲਿਆ। ਇਸ ਸਾਰੀ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਸੀ।
ਸੀਸੀਟੀਵੀ ਦੇ ਅਧਾਰ ਉੱਤੇ ਫੜਿਆ ਮੁਲਜ਼ਮ: ਪੁਲਿਸ ਨੇ ਬਟਾਲਾ ਦੇ ਰਹਿਣ ਵਾਲੇ ਵਿਦਿਆਰਥੀ ਗੁਰਕੀਰਤ ਸਿੰਘ ਪੁੱਤਰ ਇਕਬਾਲ ਸਿੰਘ ਦੇ ਬਿਆਨਾਂ 'ਤੇ ਕਥਿਤ ਮੁਲਜ਼ਮਾਂ ਖਿਲਾਫ ਲੁੱਟ ਖੋਹ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਜਿਸ ਤੋਂ ਬਾਅਦ ਸੀਸੀਟੀਵੀ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਕਥਿਤ ਮੁਲਜ਼ਮ ਬਲਜੋਤ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਠੱਠੀਆਂ ਨੂੰ ਕਾਬੂ ਕਰਕੇ ਉਸ ਪਾਸੋਂ ਲੁੱਟਿਆ ਹੋਇਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।
- PM Modi Meet Macron: ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਦੁਪਹਿਰ ਦੇ ਖਾਣੇ 'ਤੇ ਮੀਟਿੰਗ ਕਰਨਗੇ ਪ੍ਰਧਾਨ ਮੰਤਰੀ ਮੋਦੀ
- G20 Summit 2nd day: PM ਮੋਦੀ ਸਮੇਤ ਵਿਦੇਸ਼ੀ ਮਹਿਮਾਨਾਂ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ, ਕੁਝ ਸਮੇਂ ਬਾਅਦ ਸ਼ੁਰੂ ਹੋਵੇਗਾ ਤੀਜਾ ਸੈਸ਼ਨ
- Tibute to Mahatma Gandhi: ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਪਹੁੰਚੇ ਵਿਦੇਸ਼ੀ ਮਹਿਮਾਨ, ਪੀਐਮ ਮੋਦੀ ਨੇ ਕੀਤਾ ਸਵਾਗਤ
ਪਹਿਲਾਂ ਕਿਸੇ ਮਾਮਲੇ 'ਚ ਨਾਮਜਮ ਨਹੀਂ ਹੈ ਮੁਲਜ਼ਮ: ਪੁਲਿਸ ਅਧਿਕਾਰੀ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਬਲਜੋਤ ਸਿੰਘ ਖਿਲਾਫ ਕੋਈ ਹੋਰ ਮਾਮਲਾ ਦਰਜ ਨਹੀਂ ਹੈ। ਜਦਕਿ ਅਜਿਹੇ ਹੀ ਹੁਲੀਏ ਵਿੱਚ ਆਏ ਮੁਲਜ਼ਮ ਵਲੋਂ ਅੰਮ੍ਰਿਤਸਰ ਦਿਹਾਤੀ ਦੇ ਖੇਤਰਾਂ ਵਿੱਚ ਕਈ ਲੁੱਟਾਂ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਨੂੰ ਤਸਦੀਕ ਕਰਨ ਲਈ ਮੁਲਜ਼ਮ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁਲਿਸ ਨੇ ਉਮੀਦ ਜਤਾਈ ਹੈ ਕਿ ਇਸ ਦੌਰਾਨ ਲੁੱਟ ਦੇ ਹੋਰ ਮਾਮਲਿਆਂ ਦੇ ਵੀ ਖੁਲਾਸੇ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਫਰਾਰ ਕਥਿਤ ਮੁਲਜ਼ਮ ਮਹਿਕਦੀਪ ਸਿੰਘ ਪੁੱਤਰ ਅਮਨਦੀਪ ਸਿੰਘ ਵਾਸੀ ਜਮਾਲਪੁਰ ਦੀ ਵੀ ਤੇਜੀ ਨਾਲ ਭਾਲ ਕੀਤੀ ਜਾ ਰਹੀ ਹੈ।