ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਜਿੱਥੇ ਚੋਣ ਅਖਾੜਾ ਭਖਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਸਿਆਸੀ ਪਾਰਟੀਆਂ ਵੱਲੋਂ ਨਸ਼ੇ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਵੀ ਜਾ ਰਿਹਾ ਹੈ। ਜਦਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਦੀ ਗੱਲ ਆਖੀ ਜਾਂਦੀ ਰਹੀ ਹੈ। ਪਰ ਉੱਥੇ ਹੀ ਦੂਜੇ ਪਾਸੇ ਜਮੀਨੀ ਪੱਧਰ ਤੇ ਇਸ ਦਾਅਵੇ ਦੀ ਹਕੀਕਤ ਕੁਝ ਹੋਰ ਹੀ ਨਜਰ ਆ ਰਹੀ ਹੈ।
ਗੱਲ ਕੀਤੀ ਜਾਵੇ ਅੰਮ੍ਰਿਤਸਰ ਦਿਹਾਤੀ ਦੀ ਤਾਂ ਇੱਥੇ ਪੈਂਦੇ ਖੇਤਰਾਂ ’ਚ ਦਿਨੋਂ ਦਿਨ ਨਸ਼ੇ ਦਾ ਜਾਲ ਫੈਲਦਾ ਨਜ਼ਰ ਆ ਰਿਹਾ ਹੈ, ਪਰ ਸਥਾਨਕ ਪੁਲਿਸ ਵਲੋਂ ਛੋਟੀਆਂ ਮੱਛੀਆਂ ਨੂੰ ਫੜ ਅਖਬਾਰਾਂ ਦੀਆਂ ਸੁਰਖੀਆਂ ਬਣ ਵਾਹ-ਵਾਹ ਖੱਟੀ ਜਾ ਰਹੀ ਹੈ। ਪਰ ਹਲਕੇ ਵਿਚ ਨਸ਼ੇ ਦੀ ਸਪਲਾਈ ਜਿਉਂ ਦੀ ਤਿਉਂ ਬਣੀ ਹੋਈ ਹੈ। ਇਸੇ ਦੇ ਚੱਲਦੇ ਥਾਣਾ ਬਿਆਸ ਦੀ ਪੁਲਿਸ ਵਲੋਂ ਇੱਕ ਕਥਿਤ ਮੁਲਜ਼ਮ ਨੂੰ ਹੈਰੋਇਨ ਸਣੇ (Amritsar police arrested an accused with heroin) ਕਾਬੂ ਕੀਤਾ ਗਿਆ ਹੈ।
ਮਾਮਲੇ ਸਬੰਧੀ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਣੇ ਗਸ਼ਤ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ ਗਿਆ ਸੀ ਜਿਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਅਧਿਕਾਰੀ ਨੇ ਕਥਿਤ ਮੁਲਜ਼ਮ ਦੀ ਪਛਾਣ ਗੁਰਨਾਮ ਸਿੰਘ ਵਾਸੀ ਬਾਬਾ ਬਕਾਲਾ ਸਾਹਿਬ ਵਜੋ ਦੱਸੀ ਹੈ। ਫਿਲਹਾਲ ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੇ ਖਿਲਾਫ ਥਾਣਾ ਬਿਆਸ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜੋ: ਲਾਪਤਾ ਨਾਬਾਲਿਗ ਧੀ ਦੇ ਭੁੱਬਾਂ ਮਾਰ ਮਾਰ ਰੋ ਰਹੇ ਪਿਤਾ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ !