ਅੰਮ੍ਰਿਤਸਰ: ਥਾਣਾ ਬੀ ਡਵੀਜਨ ਦੇ ਅਧੀਨ ਆਉਦੀ ਚੌਕੀ ਸ਼ਹੀਦ ਉਧਮ ਸਿੰਘ ਨਗਰ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਦੌਸ਼ੀ ਸੁਰਿੰਦਰ ਸਿੰਘ ਬਿੱਟਾ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਚਲਦੇ ਉਕਤ ਦੋਸ਼ੀ ਖਿਲਾਫ਼ ਐਨਡੀਪੀਐਸ ਐਕਟ ਦੇ ਅਧੀਨ ਮੁਕਦਮਾ ਦਰਜ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਥਾਣਾ ਬੀ ਡਵੀਜਨ ਦੇ ਐਸਐਚਓ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਕੋਲੋਂ ਗਸ਼ਤ ਦੌਰਾਨ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮੁਕਦਮਾ ਦਰਜ ਕਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਹੈ, ਤਾ ਜੌ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਸਕੇ ਕਿ ਉਹ ਹੈਰੋਇਨ ਕਿਥੋਂ ਲਿਆਉਂਦੇ ਸੀ ਤੇ ਸਪਲਾਈ ਕਿਥੇ ਕਰਦੇ ਸੀ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੇ ਬਾਹਰ ਗੂੰਜਿਆ ਬਿਜਲੀ ਦੇ ਵੱਧ ਰੇਟਾਂ ਦਾ ਮੁੱਦਾ
ਇਸ ਤੋਂ ਇਲਾਵਾ ਥਾਣਾ ਬੀ ਡਵੀਜਨ ਦੀ ਪੁਲਿਸ ਨੇ ਲੁਟਾ-ਖੋਹਾਂ ਕਰਨ ਵਾਲੇ ਦੋ ਭਗੌੜੇ ਦੋਸ਼ੀ ਕਾਬੂ ਕੀਤੇ ਗਏ ਹਨ। ਇਨ੍ਹਾਂ ਕੋਲੋਂ ਬੀ ਡਵੀਜਨ ਥਾਣੇ ਦੇ ਏਰੀਏ ਵਿੱਚ ਚੋਰੀ ਕੀਤੇ 3 ਮੋਬਾਇਲ ਬਰਾਮਦ ਕੀਤੇ ਹਨ।