ਅੰਮ੍ਰਿਤਸਰ: ਇਸ ਘਟਨਾ ਸਬੰਧੀ ਇੱਕ ਹੋਰ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਬੰਬ ਨੁਮਾ ਕੋਈ ਚੀਜ਼ ਮਿਲੀ ਸੀ ਜਿਸਨੂੰ ਪੁਲਿਸ ਦੀ ਵਿਸ਼ੇਸ਼ ਟੀਮ ਵੱਲੋਂ ਮੌਕੇ ਤੇ ਪੁੱਜ ਕੇ DEFUSE ਕਰ ਦਿੱਤਾ ਹੈ।
ਦੱਸ ਦਈਏ ਕਿ ਜਦੋਂ ਵਿਸ਼ੇਸ਼ ਟੀਮ ਵੱਲੋਂ ਇਸ ਬੰਬ ਨੁਮਾ ਚੀਜ਼ ਡਿਫਿਊਜ ਕੀਤਾ ਗਿਆ ਤਾਂ ਇਸ ਦੌਰਾਨ ਮੌਕੇ ਤੇ ਪੁੱਜੀ ਵਿਸ਼ੇਸ਼ ਟੀਮ ਦੇ ਵੱਲੋਂ ਇੱਕ ਵੱਡਾ ਧਮਾਕਾ ਵੀ ਕੀਤਾ ਗਿਆ ਹੈ ਜਿਸਦੀਆਂ ਤਸਵੀਰਾਂ ਵੀ ਸਾਹਮਣੇ ਆਈਆ ਹਨ। ਫਿਲਹਾਲ ਮਾਮਲੇ ਦੀ ਬਰੀਕੀ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।
ਜ਼ਿਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਲਈ ਜਦੋਂ ਰਣਜੀਤ ਐਵਨਿਊ ਇਲਾਕੇ ਵਿੱਚੋਂ ਇੱਕ ਹੈਂਡ ਗ੍ਰੇਨੇਡ ਮਿਲਿਆ। ਇਸ ਬਾਰੇ ਜਾਣਕਾਰੀ ਉਦੋਂ ਮਿਲੀ ਜਦੋਂ ਸਫਾਈ ਕਰਮਚਾਰੀ ਸਫਾਈ ਕਰ ਰਿਹਾ ਸੀ ਤਾਂ ਉਸਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।