ਅੰਮ੍ਰਿਤਸਰ: ਤਰਨ ਤਾਰਨ ਰੋਡ ਉੱਤੇ ਸੜਕ ਜਾਮ ਨੂੰ ਲੈਕੇ ਸ਼੍ਰੋਮਣੀ ਕਮੇਟੀ ਮੈਂਬਰ (Shiromani Committee Member) ਗੁਰਚਰਨ ਸਿੰਘ ਗਰੇਵਾਲ ਦੀ ਪੀ ਸੀ ਆਰ ਮੁਲਾਜਮਾਂ ਨਾਲ ਹੋਈ ਬਹਿਸ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਚਰਨ ਸਿੰਘ ਗਰੇਵਾਲ ਨੇ ਪੀਸੀਆਰ ਮੁਲਾਜ਼ਮਾਂ ਉੱਤੇ ਬਦਸਲੂਕੀ ਅਤੇ ਅਪੱਤੀਜਨਕ ਭਾਸ਼ਾ ਦਾ ਇਸਤੇਮਾਲ ਕਰਨ ਦੇ ਇਲਜ਼ਾਮ ਲਗਾਏ ਹਨ ।
ਐੱਸਜੀਪਸੀ ਸਕੱਤਰ (SGPC Secretary) ਪ੍ਰਤਾਪ ਸਿੰਘ ਅਤੇ ਮੈਂਬਰ ਗੁਰਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੀਸੀਆਰ ਮੁਲਾਜ਼ਮਾਂ ਨੂੰ ਜਾਮ ਹਟਾਉਣ ਲਈ ਕਿਹਾ ਸੀ ਕਿਉਂਕਿ ਜਾਮ ਕਾਰਣ ਦਰਬਾਰ ਸਾਹਿਬ ਜਾਣ ਵਾਲੀ ਸੰਗਤ ਪਰੇਸ਼ਾਨ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ( PCR employee) ਨੂੰ ਸਿਰਫ ਜਾਮ ਹਟਾਉਣ ਲਈ ਕਿਹਾ ਸੀ ਪਰ ਉਨ੍ਹਾਂ ਨੇ ਇੰਨੀ ਗੱਲ ਉੱਤੇ ਭੱਦੀ ਭਾਸ਼ਾ ਦਦਾ ਪ੍ਰਯੋਗ ਕੀਤਾ ।
ਸ਼੍ਰੋਮਣੀ ਕਮੇਟੀ ਮੈਂਬਰਾਂ(Shiromani Committee Member) ਨੇ ਇਸ ਮਾਮਲੇ ਸਬੰਧੀ ਸ਼ਿਕਾਇਤ ਵੀ ਸੀਨੀਅਰ ਪੁਲਿਸ ਅਧਿਕਾਰੀਆਂ ਕੋਲ ਦਰਜ ਕਰਵਾਈ ਹੈ। ਮਾਮਲੇ ਉੱਤੇ ਪੁਲਿਸ ਦਾ ਕਹਿਣਾ ਹੈ ਕਿ ਹਰ ਪੱਖ ਤੋਂ ਜਾਂਚ ਕਰਨ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲਾ ਪਹਿਲਾਂ ਹੀ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਹਾਈਕੋਰਟ ਵਿੱਚ ਪਾਈ ਪਟੀਸ਼ਨ, ਜਾਣੋ ਪੂਰਾ ਮਾਮਲਾ