ਅੰਮ੍ਰਿਤਸਰ: ਇੱਥੋਂ ਦੇ ਪਿੰਡ ਕੱਥੂਨੰਗਲ 'ਚ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ 'ਚ 5 ਪੁਲਿਸ ਮੁਲਾਜ਼ਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਹੈਰਾਨੀ ਤਾਂ ਉਸ ਵੇਲੇ ਹੋਈ ਜਦੋਂ ਪੁਲਿਸ ਅਧਿਕਾਰੀਆਂ ਵੱਲੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਬਿਨਾਂ ਹੱਥਕੜੀ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਸ ਦੇ ਨਾਲ ਹੀ ਜਦੋਂ ਪੁਲਿਸ ਅਧਿਕਾਰੀਆਂ ਨੇ ਪੱਤਰਕਾਰਾਂ ਦੇ ਕੈਮਰੇ ਵੇਖੇ ਤਾਂ ਉਹ ਭੱਜਦੇ ਨਜ਼ਰ ਆਏ। ਇਸ ਤੋਂ ਬਾਅਦ ਜਦੋਂ ਪੁਲਿਸ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਪੁਲਿਸ ਮੁਲਾਜ਼ਮਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮ ਦਿਹਾਤੀ ਪੁਲਿਸ ਦੇ ਨਾਰਕੋਟਿਕ ਸੈੱਲ 'ਚ ਤਾਇਨਾਤ ਹਨ।