ਅੰਮ੍ਰਿਤਸਰ: 14 ਫ਼ਰਵਰੀ ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਜਿਸਦੇ ਚੱਲਦੇ ਪੰਜਾਬ ਪੁਲਿਸ ਵੱਲੋਂ ਚੋਣ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਅਜਨਾਲਾ ਦੇ ਦਫ਼ਤਰ ਦੀ ਸੁਰੱਖਿਆ ਨੂੰ ਸਖ਼ਤ ਕੀਤਾ ਗਿਆ, ਜਿਸਦਾ ਦਾ ਜਾਇਜ਼ਾ ਲੈਣ ਐਸਪੀ ਟ੍ਰੈਫ਼ਿਕ ਪਹੁੰਚੇ।
ਇਸ ਮੌਕੇ ਗੱਲਬਾਤ ਕਰਦੇ ਹੋਏ ਐਸਪੀ ਟ੍ਰੈਫ਼ਿਕ ਕੰਵਲਜੀਤ ਸਿੰਘ ਨੇ ਕਿਹਾ ਕਿ ਨਗਰ ਪੰਚਾਇਤ ਦੇ ਹੋਣ ਜਾ ਰਹੇ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਸਖ਼ਤ ਪ੍ਰਬੰਧ ਕਰ ਲਏ ਗਏ ਹਨ, ਜਦਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਉਨ੍ਹਾਂ ਕਿਹਾ ਕਿ ਪੁਲਿਸ ਕਰਮਚਾਰੀ ਪੂਰੀ ਤਰ੍ਹਾਂ ਚੌਕਸੀ ਵਰਤ ਰਹੇ ਹਨ ਅਤੇ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਸਖ਼ਤੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿਸੇ ਵੀ ਵਿਅਕਤੀ ਨੂੰ ਚੋਣਾਂ ਦੌਰਾਨ ਕਿੱਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।