ਅੰਮ੍ਰਿਤਸਰ: ਬੀਤੇ ਦਿਨੀਂ ਰਈਆ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਵੱਲੋਂ ਕੀਤੇ ਉਦਘਾਟਨ ਤੋਂ ਬਾਅਦ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਕਤ ਕੰਧ ਨੂੰ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਸਬੰਧੀ ਹੁਣ ਪੁਲਿਸ ਵਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਮਾਮਲੇ ਦੀ ਜਾਂਚ
ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਗੁਰਹਰਵਿੰਦਰ ਸਿੰਘ ਮਾਨ ਪੁੱਤਰ ਬਲਦੇਵ ਸਿੰਘ ਮਾਨ ਵਾਸੀ ਰਈਆ ਨੇ ਪੁਲਿਸ ਨੂੰ ਬਿਆਨ ਦਿੱਤਾ ਹੈ ਕਿ ਬੀਤੀ 03 ਮਈ 2021 ਨੂੰ ਸ਼ਾਮ ਕਰੀਬ 5 ਵਜੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਵੱਲੋਂ ਰਈਆ ਵਿੱਚ ਗਰਾਊਂਡ ਦਾ ਉਦਘਾਟਨ ਕੀਤਾ ਗਿਆ ਸੀ। ਇਸ ਤੋਂ ਬਾਅਦ 3-4 ਮਈ ਦੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਨੀਂਹ ਪੱਥਰ ਵਾਲੀ ਕੰਧ ਨੂੰ ਢਾਹ ਦਿੱਤੀ ਗਈ ਸੀ।
ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਬਿਆਨਾਂ ਦੇ ਅਧਾਰ ’ਤੇ ਮੁੱਕਦਮਾ ਨੰ 131 ਜੁਰਮ 427 ਭਾਰਤੀ ਦੰਡਾਵਲੀ , 03 ਪ੍ਰੀਵੈਂਟ ਆਫ ਡੈਮੇਜ ਟੂ ਪਬਲਿਕ ਪ੍ਰਾਪਰਟੀ ਐਕਟ ਤਹਿਤ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜੋ: ਇਕ ਅਜਿਹੀ ਨਰਸ ਜਿਸਨੇ ਸਰਜਰੀ ਦੌਰਾਨ ਵੀ ਕੀਤੀ ਕੋਰੋਨਾ ਮਰੀਜ਼ਾਂ ਦੀ ਦੇਖਭਾਲ