ਅੰਮ੍ਰਿਤਸਰ:ਅਜਨਾਲਾ ਦੇ ਪਿੰਡ ਰਾਏਪੁਰ ਵਿਚ ਬੀਤੀ 11 ਜੂਨ ਨੂੰ ਰਾਤ ਸਮੇਂ ਪਿੰਡ ਭੋਏਵਾਲੀ ਦੇ ਇਕ ਨੌਜਵਾਨ ਦੀ ਬੁਰੀ ਕੁੱਟਮਾਰ ਕਰਕੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ।ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਕੁੱਟਮਾਰ (Assault) ਕਰਨ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਹੈ।ਇਸ ਮਾਮਲੇ ਵਿਚ ਨਜਾਇਜ਼ ਸੰਬੰਧਾਂ ਤੋਂ ਦੁੱਖੀ ਨੌਜਵਾਨ ਨੇ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੀ ਕੁੱਟਮਾਰ ਕੀਤੀ ਸੀ।
ਨਜਾਇਜ਼ ਸੰਬੰਧਾਂ ਨੂੰ ਲੈ ਕੇ ਹੋਈ ਸੀ ਕੁੱਟਮਾਰ
ਇਸ ਬਾਰੇ ਜਾਂਚ ਅਧਿਕਾਰੀ ਵਿਪਨ ਕੁਮਾਰ ਨੇ ਦੱਸਿਆ ਕਿ ਬੀਤੀ 11 ਜੂਨ ਨੂੰ ਗੁਰਸਾਜਨ ਸਿੰਘ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਉਸਦੀ ਪਤਨੀ ਸੁਮਨਪ੍ਰੀਤ ਕੌਰ ਦੇ ਬਿਆਨਾਂ 'ਤੇ ਥਾਣਾ ਅਜਨਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸਦੀ ਜਾਂਚ ਦੌਰਾਨ ਇਹ ਤੱਥ ਸਾਹਮਣੇ ਆਇਆ ਕਿ ਗੁਰਸਾਜਨ ਸਿੰਘ ਦੀ ਆਪਣੀ ਇਕ ਨਜ਼ਦੀਕੀ ਰਿਸ਼ਤੇਦਾਰ ਨਾਲ ਨਜਾਇਜ਼ ਸੰਬੰਧ(Illegal Relationship) ਸਨ।ਜਿਸ ਤੋਂ ਖ਼ਫ਼ਾ ਹੋ ਕੇ ਉਸਦੀ ਭੂਆ ਦੇ ਪੁੱਤਰ ਸੰਦੀਪ ਸਿੰਘ ਸੰਨੀ ਵਾਸੀ ਪੰਜਗਰਾਈਂ ਨਿੱਝਰਾਂ ਵੱਲੋਂ ਗੁਰਸਾਜਨ ਸਿੰਘ ਭੋਏਵਾਲੀ ਨੂੰ ਰਾਏਪੁਰ ਨਹਿਰ ਨਜ਼ਦੀਕ ਲਿਜਾ ਬੁਰੀ ਤਰ੍ਹਾ ਬੇਸਬਾਲ ਬਾਲ ਨਾਲ ਕੁੱਟਮਾਰ ਕਰਕੇ ਜ਼ਖਮੀ ਕੀਤਾ ਸੀ।ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਕਾਬੂ ਕਰ ਲਿਆ ਅਤੇ ਅਦਾਲਤ ਵਿਚ ਪੇਸ ਕੀਤਾ ਜਾਵੇਗਾ।