ਅੰਮ੍ਰਿਤਸਰ: ਇੱਕ ਪਾਸੇ ਜਿਥੇ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ ਤਾਂ ਉਥੇ ਹੀ ਦੂਜੇ ਪਾਸੇ ਇਸ ਨਸ਼ੇ ਦੀ ਗਲਤਾਨ 'ਚ ਫਸੇ ਨੌਜਵਾਨਾਂ ਤੇ ਲੋਕਾਂ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਚੱਲਦੇ ਅੰਮ੍ਰਿਤਸਰ ਪੁਲਿਸ ਵਲੋਂ ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਗ੍ਰਾਫ 'ਤੇ ਚਿੰਤਾ ਪ੍ਰਗਟਾਉਂਦਿਆਂ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਅਭਿਆਨ ਸ਼ੁਰੂ ਕੀਤੇ ਹਨ। ਜਿਸ ਦੇ ਚੱਲਦੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਤੇ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੰਡਿਆਲਾ ਗੁਰੂ ਸ਼ਹਿਰ ਵਿੱਚ ਐੱਸ.ਪੀ ਹੈਡਕੁਆਰਟਰ ਜਸਵੰਤ ਕੌਰ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਇੱਕ ਵਿਸ਼ਾਲ ਜਾਗਰੂਕਤਾ ਰੈਲੀ (Awareness rally against drugs) ਕੱਢੀ ਗਈ। ਜਿਸ ਵਿੱਚ ਜ਼ਿਲ੍ਹਾ ਪੱਧਰੀ ਪੁਲਿਸ ਟੀਮਾਂ ਤੋਂ ਇਲਾਵਾ ਸਥਾਨਕ ਸ਼ਹਿਰ ਵਾਸੀਆਂ ਨੇ ਵੱਧ ਚੜ੍ਹ ਕੇ ਸ਼ਿਰਕਤ ਕਰਦਿਆਂ ਨਸ਼ੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।
ਬੱਚਿਆਂ ਤੇ ਨੌਜਵਾਨਾਂ ਨੂੰ ਕਰ ਰਹੇ ਜਾਗਰੂਕ: ਇਸ ਮੌਕੇ ਰੈਲੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਪੀ ਜਸਵੰਤ ਕੌਰ ਨੇ ਕਿਹਾ ਕਿ ਵਿਸ਼ੇਸ਼ ਪੁਲਿਸ ਟੀਮਾਂ ਵਲੋਂ ਨਸ਼ਿਆਂ ਦੇ ਨੁਕਸਾਨ ਬਾਰੇ ਪਿੰਡਾਂ ਤੇ ਸ਼ਹਿਰਾਂ ਦੇ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਖਿਲਾਫ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਨੂੰ ਨੌਜਵਾਨ ਪੀੜ੍ਹੀ ਅਤੇ ਪਿੰਡਾਂ ਦੀ ਸੱਥ ਤੱਕ ਪਹੁੰਚ ਕਰਦਿਆਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਐੱਸ.ਪੀ ਜਸਵੰਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਵਿੱਖ ਵਿੱਚ ਵੀ ਨਸ਼ਿਆਂ ਖ਼ਿਲਾਫ਼ ਅਜਿਹੀਆਂ ਜਾਗਰੂਕਤਾ ਰੈਲੀਆਂ ਜਾਰੀ ਰਹਿਣਗੀਆਂ।
ਸਮਾਜ 'ਚ ਪੈਂਦੇ ਮਾੜੇ ਪ੍ਰਭਾਵਾਂ ਦੀ ਦੇ ਰਹੇ ਜਾਣਕਾਰੀ: ਇਸ ਮੌਕੇ ਡੀ.ਐੱਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਲੜਾਈ (War against Drug) ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੀ ਲੜੀ ਤਹਿਤ ਸਮਾਜ ਸੇਵੀ ਲੋਕਾਂ ਦੀ ਮਦਦ ਨਾਲ ਜੰਡਿਆਲਾ ਗੁਰੂ 'ਚ ਇਹ ਜਾਗਰੂਕਤਾ ਰੈਲੀ ਕੱਢੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾ ਸਕੇ ਅਤੇ ਇਸ ਦੇ ਸਮਾਜ 'ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ 'ਚ ਨਸ਼ੇ ਨੂੰ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਪੁਲਿਸ ਵਲੋਂ ਕੀਤੀ ਜਾ ਰਹੀ ਹੈ ਅਤੇ ਨਸ਼ੇ ਦੇ ਤਸਕਰਾਂ ਨੂੰ ਚਿਤਾਵਨੀ ਹੈ ਕਿ ਜੇ ਨਹੀਂ ਸੁਧਰਦੇ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
- Sukhbir Badal Virodh Case: ਸੁਖਬੀਰ ਬਾਦਲ ਵਿਰੋਧ ਮਾਮਲਾ, ਚਾਰ ਅਕਾਲੀਆਂ ਸਣੇ 6 'ਤੇ ਪਰਚਾ ਦਰਜ
- State level event on Teacher's Day: CM ਭਗਵੰਤ ਮਾਨ ਤੇ ਸਿੱਖਿਆ ਮੰਤਰੀ ਪਹੁੰਚੇ, ਕਿਹਾ ਸਾਹਮਣੇ ਲਿਆਂਦੇ ਜਾਣਗੇ 'ਟੀਚਰਜ਼ ਆੱਫ਼ ਦਾ ਵੀਕ'
- FIR on Sidhu Moosewala fan: ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਜਲੰਧਰ 'ਚ ਵਕੀਲ ਨੇ ਨਹਿਰ 'ਚ ਸੁੱਟੀ ਸੀ ਥਾਰ, ਮਾਮਲਾ ਦਰਜ
ਨੌਜਵਾਨਾਂ ਨੂੰ ਵਾਪਸ ਮੁੱਖ ਧਾਰਾ 'ਚ ਲਿਆਉਣ ਦੀ ਕੋਸ਼ਿਸ਼: ਇਸ ਮੌਕੇ ਸ਼ਹਿਰ ਵਾਸੀ ਰਾਜੀਵ ਕੁਮਾਰ ਮਾਣਾ ਨੇ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਪੁਲਿਸ ਪ੍ਰਸ਼ਾਸ਼ਨ ਦੇ ਮੋਢੇ ਨਾਲ ਮੋਢਾ ਜੋੜਦਿਆਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸਿਓਂਕ ਵਾਂਗਪੰਜਾਬ ਦੀ ਜਵਾਨੀ ਨੂੰ ਖਾ ਰਹੀ ਇਸ ਅਲਾਮਤ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਨਸ਼ੇ ਦੀ ਦਲਦਲ ਤੋਂ ਬਾਹਰ ਕੱਢ ਕੇ ਮੁੱਖ ਧਾਰਾ 'ਚ ਲਿਆਉਣ ਦੀ ਲੋੜ ਹੈ ਤਾਂ ਜੋ ਉਹ ਵੀ ਆਪਣੀ ਜ਼ਿੰਦਗੀ ਖੁਸ਼ੀ-ਖੁਸ਼ੀ ਜੀਅ ਸਕਣ।