ਅੰਮ੍ਰਿਤਸਰ: ਸੁਲਤਾਨਵਿੰਡ ਵਿੱਚ ਪੀਸੀਆਰ ਪੁਲਿਸ ਕਰਮਚਾਰੀ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਪੁਲਿਸ ਕਰਮਚਾਰੀ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ। ਮ੍ਰਿਤਕ ਦੇ ਰਿਸ਼ਤੇਦਾਰ ਦਾ ਕਹਿਣਾਂ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਸੀ।
ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਕਿ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਤੈਨਾਤ ਪੀਸੀਆਰ ਉਤੇ ਪੁਲਿਸ ਕਰਮਚਾਰੀ ਦੀ ਅਚਾਨਕ ਗੋਲੀ ਚੱਲਣ ਕਰਕੇ ਮੌਤ ਹੋ ਗਈ ਹੈ। ਜਦੋਂ ਮੌਕੇ 'ਤੇ ਆਏ ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਮੀਂਹ ਪੈਣ ਕਾਰਨ ਪੁਲਿਸ ਕਰਮਚਾਰੀਆਂ ਵੱਲੋਂ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਪੈਟਰੋਲ ਪੰਪ ਦੇ ਸ਼ੈੱਡ ਥੱਲੇ ਖੜੇ ਹੋ ਕੇ ਮੀਂਹ ਰੁਕਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਕੋਲੋਂ ਅਚਾਨਕ ਗੋਲੀ ਚੱਲਣ ਕਰਕੇ, ਖੁਦ ਦੀ ਹੀ ਮੌਕੇ ਮੌਤ ਹੋ ਗਈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਏਐਸਆਈ ਮਨਜੀਤ ਸਿੰਘ ਵੱਲੋਂ ਬਹੁਤ ਮੁਸਤੈਦੀ ਦੇ ਨਾਲ ਆਪਣੀ ਡਿਊਟੀ ਨਿਭਾਈ ਜਾਂਦੀ ਸੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਭੇਜ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।