ਅੰਮ੍ਰਿਤਸਰ: ਅੰਮ੍ਰਿਤਸਰ ਦੇ ਛੇਹਾਰਟਾ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚ ਹੋਈ ਮੁੱਠਭੇੜ ਦੌਰਾਨ ਬੜੀ ਮੁਸ਼ਕਿਲ ਦੇ ਨਾਲ ਪੁਲਿਸ ਨੇ ਇਸ ਮੁਠਭੇੜ ਵਿਚ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉੱਥੇ ਹੀ ਪੁਲਿਸ ਅਧਿਕਾਰੀਆਂ ਵੱਲੋਂ ਇਸ ਕੰਮ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਵੱਲੋਂ ਇਸ ਮੁਠਭੇੜ ਵਿਚ ਪੁਲਿਸ ਕਰਮਚਾਰੀਆਂ Police officers who fought miscreants were honored ਵੱਲੋਂ ਕੀਤੇ ਗਏ ਵਧੀਆ ਕੰਮ ਨੂੰ ਲੈ ਕੇ ਉਹਨਾਂ ਨੂੰ ਪ੍ਰਸੰਸਾ ਪੱਤਰ ਦਿੱਤੇ ਗਏ। Police officers honored in Amritsar
ਇਸ ਦੌਰਾਨ ਜਸਕਰਨ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਇਸ ਤਰ੍ਹਾਂ ਦੇ ਪੁਲਿਸ ਅਧਿਕਾਰੀਆਂ ਉੱਤੇ ਮਾਣ ਹੈ ਅਤੇ ਪੰਜਾਬ ਦੇ ਡੀਜੀਪੀ ਵੱਲੋਂ ਖੁਦ ਇਹਨਾਂ ਦਾ ਸਨਮਾਨ ਕਰਨ ਵਾਸਤੇ ਕਿਹਾ ਗਿਆ ਸੀ ਅਤੇ ਅੱਜ ਅਸੀਂ 50 ਤੋਂ ਵੱਧ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਹੈ ਅਤੇ ਭਵਿੱਖ ਵਿਚ ਵੀ ਜੇਕਰ ਇਸ ਤਰ੍ਹਾਂ ਦੇ ਪੁਲਿਸ ਅਧਿਕਾਰੀਆਂ ਵੱਲੋਂ ਕੰਮ ਕੀਤੇ ਜਾਣਗੇ ਤਾਂ ਉਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਇੱਥੇ ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਨਰਾਇਣਗੜ੍ਹ ਇਲਾਕੇ ਵਿੱਚ ਮੁੱਠਭੇੜ ਦੌਰਾਨ ਕਿਸੇ ਵੀ ਸਰੀਰ ਨੂੰ ਨੁਕਸਾਨ ਨਹੀਂ ਪੁੱਜਾ ਸੀ ਅਤੇ ਇਹ ਪੁਲਿਸ ਵੱਲੋਂ ਇਹ ਅਪਰੇਸ਼ਨ ਬਹੁਤ ਵਧੀਆ ਢੰਗ ਨਾਲ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਪੁਲਿਸ ਜਵਾਨਾਂ ਨੂੰ ਸਨਮਾਨਤ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਵਿਚ ਅਤੇ ਕੀਤੇ ਵੀ ਪੁਲਿਸ ਮੁਲਾਜ਼ਮ ਇਸ ਤਰ੍ਹਾਂ ਬਹਾਦਰੀ ਨਾਲ ਕੰਮ ਕਰਨ ਗਏ ਤਾਂ ਉਨ੍ਹਾਂ ਨੂੰ ਸਨਮਾਨਤ ਜ਼ਰੂਰ ਕੀਤਾ ਜਾਵੇਗਾ ਤਾਂ ਜੋ ਕਿ ਉਨ੍ਹਾਂ ਦਾ ਹੌਂਸਲਾ ਅਫਜ਼ਾਈ ਕੀਤੀ ਜਾ ਸਕੇ।
ਇਹ ਵੀ ਪੜੋ:- Gang War In Rajasthan:ਗੈਂਗਸਟਰ ਰਾਜੂ ਠੇਹਟ ਦੇ ਕਤਲ ਦਾ Live video