ਅੰਮ੍ਰਿਤਸਰ/ਹੁਸ਼ਿਆਰਪੁਰ: ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਵਿੱਚ ਨਸ਼ਿਆਂ ਦੇ ਖਿਲਾਫ਼ ਪੁਲਿਸ ਨੇ ਸਰਚ ਅਭਿਆਨ ਚਲਾਇਆ ਗਿਆ। ਹੁਸ਼ਿਆਰਪੁਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਬਹਾਦਰਪੁਰ ਵਿੱਚ ਪੁਲਿਸ ਦੀਆਂ 10 ਟੀਮਾਂ ਨੇ ਇਲਾਕੇ ਨੂੰ ਕੀਤਾ ਅਤੇ 200 ਦੇ ਕਰੀਬ ਪੁਲਿਸ ਮੁਲਾਜਮਾਂ ਨੇ ਪੂਰੇ ਇਲਾਕੇ ਵਿੱਚ ਜਾਂਚ ਕੀਤੀ ਹੈ। ਜਾਣਕਾਰੀ ਮੁਤਾਬਿਕ ਡੀਐਸਪੀ ਅਨਿਲ ਭਨੋਟ, ਡੀਐਸਪੀ ਸਿਟੀ ਪਲਵਿੰਦਰ ਸਿੰਘ ਵੀ ਮੌਜੂਦ ਰਹੇ।
ਗੈਰਕਾਨੂੰਨੀ ਗਤੀਵਿਧੀਆਂ ਉੱਤੇ ਪੁਲਿਸ ਦੀ ਨਜ਼ਰ: ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਪੁਲਿਸ ਵਲੋਂ ਮਕਬੂਲਪੁਰਾ ਇਲਾਕੇ ਵਿੱਚ ਪੈਂਦੇ ਫਲੈਟ ਨੇੜੇ ਵੱਲਾ ਸਬਜੀ ਮੰਡੀ ਵਿਖੇ ਨਸ਼ਾ ਤਸਕਰੀ ਅਤੇ ਮਾੜੇ ਅਨਸਰਾਂ ਖਿਲਾਫ ਸਰਚ ਆਪਰੇਸ਼ਨ ਚਲਾਇਆ ਗਿਆ, ਜਿਸ ਵਿਚ ਕਰੀਬ 250 ਤੋਂ 300 ਅਧਿਕਾਰੀ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਇਸ ਮੌਕੇ ਗੱਲ ਕਰਦੇ ਹੋਏ ਏਡੀਜੀਪੀ ਨਗਾਸ਼ੇਵਰ ਰਾਓ ਨੇ ਦੱਸਿਆ ਕਿ ਇਥੇ ਜਾਂਚ ਕਰਕੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦੀ ਕੋਸਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵਲੋਂ ਕੀਤੇ ਜਾਂਦੇ ਕੰਮਾਂ ਨਾਲ ਸ਼ਹਿਰ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਕੇ ਮਹਾਂਨਗਰ ਵਿੱਚ ਵਧੀਆ ਸਿਸਟਮ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਸੇ ਤਰ੍ਹਾਂ ਅੰਮ੍ਰਿਤਸਰ ਏਸੀਪੀ ਗੁਰਦੇਵ ਸਿੰਘ ਸਹੋਤਾ ਨੇ ਕਿਹਾ ਕਿ ਇਹ ਸਰਚ ਆਪਰੇਸ਼ਨ ਪੰਜਾਬ ਦੇ ਡੀਜੀਪੀ ਵੱਲੋਂ ਪੂਰੇ ਪੰਜਾਬ ਵਿੱਚ ਚਲਾਇਆ ਜਾ ਰਿਹਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਟੀਮਾਂ ਇਸ ਆਪ੍ਰੇਸ਼ਨ ਵਿਚ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਗੁਰੂ ਤੇਗ ਬਹਾਦਰ ਫਲੈਟ ਮਕਬੂਲਪੂਰਾ ਵਿਖੇ ਉਸ ਪਾਰਟੀ ਨਾਲ ਰੇਡ ਕੀਤੀ ਹੈ ਕਿਉਂਕਿ ਇਹ ਇਲਾਕਾ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਲਾਕਾ ਨਸ਼ੇ ਨੂੰ ਲੈ ਕੇ ਕਾਫੀ ਬਦਨਾਮ ਹੈ ਅਤੇ ਇਸੇ ਕਾਰਣ ਪੁਲਿਸ ਵਲੋਂ ਛੇ ਟੀਮਾਂ ਬਣਾ ਕੇ ਇਸ ਇਲਾਕੇ ਵਿੱਚ ਖਾਸਤੌਰ ਉੱਤੇ ਸਰਚ ਅਪ੍ਰੇਸ਼ਨ ਚਲਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਅਭਿਆਨ ਸਵੇਰੇ 9 ਵਜੇ ਤੋਂ ਚਲਾਇਆ ਗਿਆ ਸੀ ਅਤੇ ਸ਼ਾਮੀ 4 ਵੱਜੇ ਖਤਮ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਵਿੱਚ 6 ਥਾਣਿਆ ਦੀਆਂ ਟੀਮਾਂ ਨੇ ਹਿੱਸਾ ਲਿਆ ਹੈ ਹੈ। ਇਸ ਤੋਂ ਇਲਾਵਾ 150 ਦੇ ਕਰੀਬ ਮੁਲਾਜ਼ਿਮ ਨੇ ਵੱਖ-ਵੱਖ ਇਲਾਕਿਆਂ ਵਿੱਚ ਰੇਡ ਕੀਤੀ ਹੈ। ਉਹਨਾਂ ਕਿਹਾ ਕਿ ਨਸ਼ੇ ਨੂੰ ਲੈ ਕੇ ਆਏ ਦਿਨ ਪੁਲਿਸ ਵਿਭਾਗ ਨੂੰ ਵੱਖ ਵੱਖ ਤਰਾਂ ਦੇ ਸਰਚ ਅਪ੍ਰੇਸ਼ਨ ਚਲਾਉਣੇ ਪੈ ਰਹੇ ਹਨ ਪਰ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਉੱਤੇ ਨਹੀਂ ਬਖਸ਼ਿਆ ਜਾਵੇਗਾ।