ਅੰਮ੍ਰਿਤਸਰ: ਜ਼ਿਲ੍ਹੇ ਦਿਹਾਤੀ ਪੁਲਿਸ ਨੇ ਫੌਜ ਦੇ ਜਵਾਨ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਉਕਤ ਆਰਮੀ ਜਵਾਨ ਉੱਤੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੂੰ ਜਾਣਕਾਰੀਆਂ ਦੇਣ ਦੇ ਇਲਜ਼ਾਮ ਲੱਗੇ ਹਨ। ਦੱਸ ਦਈਏ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਹ ਕਾਰਵਾਈ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਖੂਫੀਆ ਸੂਚਨਾ ਦੇ ਆਧਾਰ ਉੱਤੇ ਸ਼ੁਰੂ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਆਰਮੀ ਜਵਾਨ ਦੀ ਪਛਾਣ ਉੱਤਰ ਪ੍ਰਦੇਸ਼ ਦੇ ਪਿੰਡ ਉਸਾਰਾਹ ਰਸੂਲਪੁਰ ਨਿਵਾਸੀ ਮਨੋਜ ਚੌਧਰੀ ਦੇ ਵੱਜੋਂ ਹੋਈ ਹੈ। ਕੇਂਦਰੀ ਸੁਰੱਖਿਆ ਏਜੰਸੀਆਂ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇਹ ਕਾਰਵਾਈ ਕੀਤੀ ਹੈ। ਫਿਲਹਾਲ ਫੌਜ ਦੇ ਜਵਾਨ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਫੌਜੀ ਜਵਾਨ ਵਾਟਸਐਪ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਸਮੱਗਲਰਾਂ ਅਤੇ ਖੁਫੀਆ ਏਜੰਸੀਆਂ ਨਾਲ ਜੁੜਿਆ ਹੋਇਆ ਹੈ। ਜਿਸ ਉੱਤੇ ਪਾਕਿਸਤਾਨੀ ਏਜੰਸੀਆਂ ਨੂੰ ਭਾਰਤੀ ਫੌਜ ਦੀ ਜਾਣਕਾਰੀ ਅਤੇ ਸੰਵੇਦਨਸ਼ੀਲ ਥਾਵਾਂ ਦੀਆਂ ਤਸਵੀਰਾਂ ਅਤੇ ਨਕਸ਼ੇ ਵੀ ਭੇਜਣ ਦੇ ਇਲਜ਼ਾਮ ਲੱਗੇ ਹਨ।
ਇਹ ਵੀ ਪੜੋ: ਰਜਿੰਦਰਾ ਹਸਪਤਾਲ ਦੀਆਂ ਨਰਸਾਂ ਨੇ ਦਿੱਤਾ ਧਰਨਾ, ਪ੍ਰਿੰਸੀਪਲ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼