ETV Bharat / state

ਪੁਲਿਸ ਨੇ ਨਸ਼ਾ ਤਸਕਰਾਂ ਤੋਂ ਡੇਢ ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ ਦੀ ਪੁਲਿਸ ਨੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਹਨ ਜਿਨ੍ਹਾਂ ਤੋਂ ਡੇਢ ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀ ਪ੍ਰਵੇਸ਼ ਚੋਪੜਾ ਨੇ ਨਸ਼ਾ ਵੇਚਣ ਵਾਲਿਆ ਨੂੰ ਚਿਤਾਵਨੀ ਦਿੱਤੀ ਹੈ ਕਿ ਨਸ਼ਾ ਵੇਚਣਾ ਬੰਦ ਕਰ ਦਿਉ ਨਹੀਂ ਤਾਂ ਇਲਾਕਾ ਛੱਡ ਕੇ ਚੱਲੇ ਜਾਉ।

ਪੁਲਿਸ ਨੇ ਨਸ਼ਾ ਤਸਕਰਾਂ ਤੋਂ ਡੇਢ ਕਰੋੜ ਦੀ ਹੈਰੋਇਨ ਕੀਤੀ ਬਰਾਮਦ
ਪੁਲਿਸ ਨੇ ਨਸ਼ਾ ਤਸਕਰਾਂ ਤੋਂ ਡੇਢ ਕਰੋੜ ਦੀ ਹੈਰੋਇਨ ਕੀਤੀ ਬਰਾਮਦ
author img

By

Published : May 30, 2021, 8:10 PM IST

ਅੰਮ੍ਰਿਤਸਰ:ਅੰਨਗੜ੍ਹ ਇਲਾਕੇ 'ਚ ਪੁਲਿਸ ਵੱਲੋਂ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਕੋਲੋਂ 95 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਅਤੇ ਉਸਦਾ ਇੱਕ ਹੋਰ ਸਾਥੀ ਲੱਕੀ ਨੂੰ ਵੀ 295 ਗ੍ਰਾਮ ਹੈਰੋਇਨ ਦੇ ਨਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਡੇਢ ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।

ਪੁਲਿਸ ਨੇ ਨਸ਼ਾ ਤਸਕਰਾਂ ਤੋਂ ਡੇਢ ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਪੁਲਿਸ ਅਧਿਕਾਰੀ ਪ੍ਰਵੇਸ਼ ਚੋਪੜਾ ਦਾ ਕਹਿਣਾ ਹੈ ਕਿ ਜਿਹੜੇ ਲੋਕ ਨਸ਼ਾ ਤਸਕਰੀ ਦਾ ਕੰਮ ਕਰਦੇ ਹਨ ਉਨ੍ਹਾਂ ਸਾਰਿਆ ਨੂੰ ਮੇਰੇ ਵੱਲੋਂ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਨਸ਼ਾ ਵੇਚਣ ਛੱਡ ਦਿਉ ਜਾਂ ਇਲਾਕਾ ਛੱਡ ਕੇ ਚਲੇ ਜਾਉ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਨਸ਼ਾ ਵੇਚਣ ਵਾਲਿਆ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਹੈ ਕਿ ਇਨ੍ਹਾਂ ਦਾ ਇੱਕ ਗੈਂਗ ਹੈ ਜਿਸ ਵਿੱਚ ਇਹ ਦੋਵੇਂ ਨਸ਼ਾ ਤਸਕਰ ਕੰਮ ਕਰਦੇ ਸਨ ਅਤੇ ਲਗਾਤਾਰ ਹੀ ਇਨ੍ਹਾਂ ਉਤੇ ਨਸ਼ਾ ਤਸਕਰੀ ਦੇ ਮਾਮਲੇ ਵੀ ਦਰਜ ਹਨ।ਉਨ੍ਹਾਂ ਦੱਸਿਆ ਹੈ ਕਿ ਅਸੀਂ ਹੋਰ ਵੀ ਬਰੀਕੀ ਦੇ ਨਾਲ ਜਾਂਚ ਕਰ ਰਹੇ ਹਾਂ।

ਇਹ ਵੀ ਪੜੋ:ਬੱਚਿਆਂ ਨੂੰ ਦੂਸਰੇ ਸਕੂਲ ’ਚ ਦਾਖਲੇ ਲਈ School leaving certificate ਲਾਜ਼ਮੀ: ਹਾਈਕੋਰਟ

ETV Bharat Logo

Copyright © 2024 Ushodaya Enterprises Pvt. Ltd., All Rights Reserved.