ਅੰਮ੍ਰਿਤਸਰ: ਸੀਆਈਏ ਸਟਾਫ ਅੰਮ੍ਰਿਤਸਰ ਦੀ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪਿਛਲੇ ਦਿਨੀਂ ਸੈਂਟਰਲ ਬੈਂਕ ਆਫ਼ ਇੰਡੀਆ ਦੀ ਲੁੱਟ ਦੀ ਗੁੱਥੀ ਪੂਰੀ ਤਰ੍ਹਾਂ ਸੁਲਝਾ ਲਈ ਸਾਰੇ ਦੋਸ਼ੀ ਪੁਲਿਸ ਵੱਲੋਂ ਕਾਬੂ ਕਰ ਲਏ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਾਰਦਾਤ ਦਾ ਮਾਸਟਰ ਮਾਈਡ ਚਰਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਉਕਤ ਅਤੇ ਸਰਜਰਮਨਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਨੂੰ ਕਾਬੂ ਕਰਕੇ ਵਾਰਦਾਤ ਵਿੱਚ ਵਰਤੀ ਗਈ ਕਾਰ ਬਰਾਮਦ ਕੀਤੀ ਗਈ।
ਦੋਸ਼ੀਆਂ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾਂ ਪਾਸੇ ਬਰੀਕੀ ਨਾਲ ਪੁੱਛਗਿਛ ਕਰਕੇ ਬੈਂਕ 'ਚ ਹੋਈ ਲੁੱਟ ਦੀ ਬਾਕੀ ਰਹਿੰਦੀ ਬਰਾਮਦ ਕੀਤੀ ਜਾਵੇਗੀ। ਇਹਨਾਂ ਪਾਸੋਂ ਹੋਰ ਖੁਲਾਸੇ ਹੋਣ ਦੀ ਆਸ ਹੈ, ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਲੁੱਟ ਦੀ ਬਾਕੀ ਰਕਮ ਵੀ ਮਿਲਣੀ ਅਜੇ ਬਾਕੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਖਿਲਾਫ ਵੱਖ-ਵੱਖ ਥਾਣਿਆਂ 'ਚ ਪਹਿਲਾਂ ਵੀ ਕਈ ਕੇਸ ਦਰਜ ਹਨ ਉਥੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨੀਂ ਟ੍ਰਿਲੀਅਮ ਮਾਲ ਦੇ ਕੋਲੋ ਅੱਖਾਂ ਦੇ 'ਚ ਸਪਰੇ ਪਾਕੇ ਵਰਨਾ ਗੱਡੀ ਦੀ ਲੁੱਟ ਹੋਈ ਸੀ ਉਹ ਲੁੱਟੀ ਹੋਈ ਕਾਰ ਪੁਲਿਸ ਨੇ ਸੁਭਾਨਪੁਰ ਕੋਲੋ ਕਾਬੂ ਕੀਤੀ ਹੈ। ਜਿਹੜੇ ਮੁਲਜ਼ਮ ਪੁਲਿਸ ਨੂੰ ਵੇਖ ਕੇ ਭੱਜ ਗਏ ਉਨ੍ਹਾਂ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਐਕਟਿਵਾ ਸਵਾਰ ਕੋਲੋ ਲੁੱਟ ਕੀਤੀ ਗਈ ਹੈ ਉਸ ਕੇਸ ਨੂੰ ਵੀ ਟਰੇਸ ਕਰ ਲਿਆ ਗਿਆ ਹੈ ਇਕ ਦੋਸ਼ੀ ਕਾਬੂ ਕਰ ਲਿਆ ਗਿਆ ਹੈ ਬਾਕੀ ਦੋਸ਼ੀ ਵੀ ਜਲਦੀ ਕਾਬੂ ਕਰ ਲਏ ਜਾਣਗੇ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਹੋਈਆਂ ਵਾਰਦਾਤਾਂ ਵਿਚੋਂ ਕੁਝ ਵਾਰਦਾਤਾਂ ਦੇ ਕੇਸ ਹਲ ਕੀਤੇ ਗਏ ਹਨ।
ਇਹ ਵੀ ਪੜ੍ਹੋ:- ਪੰਜਾਬ ਸਰਕਾਰ ਤੋਂ ਐਮਐਸਪੀ ’ਤੇ ਮੂੰਗੀ ਖਰੀਦੇਗੀ ਕੇਂਦਰ ਸਰਕਾਰ, ਸੀਐੱਮ ਮਾਨ ਨੇ ਕੀਤਾ ਧੰਨਵਾਦ