ਅੰਮ੍ਰਿਤਸਰ : ਪਿਛਲੇ ਦਿਨੀਂ ਅਜਨਾਲਾ ਤੋਂ ਇੱਕ ਸਿੱਖ ਨੌਜਵਾਨ ਨੂੰ ਅਗਵਾ ਕਰ ਕੇ ਜੰਡਿਆਲਾ ਗੁਰੂ ਨਜ਼ਦੀਕ ਲਿਜਾ ਕੇ ਕੁੱਟਮਾਰ ਕਰਨ ਦੇ ਇਲਜ਼ਾਮਾਂ ਦੇ ਚੱਲਦੇ ਅਜਨਾਲਾ ਪੁਲਿਸ ਵੱਲੋਂ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ 18 ਫਰਵਰੀ ਦੀ ਸਵੇਰ ਨੂੰ ਅਜਨਾਲਾ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਦੇ ਇਕ ਸਿੰਘ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਤੇ ਸੰਧੂ ਨੂੰ ਗੁਰਦਾਸਪੁਰ ਤੋਂ ਗ੍ਰਿਫਤਾਰ ਕੀਤਾ, ਜਿਸ ਨੂੰ ਕਿ ਦੇਰ ਰਾਤ ਅਜਨਾਲਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ : Demand For Arrest of Amritpal Singh: ਅੰਮ੍ਰਿਤਪਾਲ ਸਿੰਘ ਨੇ ਅਗਲੀ ਰਣਨੀਤੀ ਲਈ ਕੀਤਾ ਭਾਰੀ ਇਕੱਠ, ਹੋ ਸਕਦਾ ਵੱਡਾ ਫੈਸਲਾ!
ਤੂਫਾਨ ਸਿੰਘ ਦੀ ਹੋਈ ਗ੍ਰਿਫਤਾਰੀ ਮਗਰੋਂ ਉਸ ਦਾ ਪਰਿਵਾਰ ਸਾਹਮਣੇ ਆਇਆ ਹੈ। ਤੂਫਾਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਪੁਲਿਸ ਨੇ ਝੂਠਾ ਮਾਮਲਾ ਦਰਜ ਕਰ ਕੇ ਤੁਫਾਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪਿਛਲੇ 10 ਦਿਨਾਂ ਤੋਂ ਤੂਫ਼ਾਨ ਸਿੰਘ ਆਪਣੇ ਘਰ ਵਿੱਚ ਹੀ ਰਹਿ ਰਿਹਾ ਸੀ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੂਫ਼ਾਨ ਸਿੰਘ ਨੂੰ ਜਲਦ ਰਿਹਾ ਕੀਤਾ ਜਾਵੇ।
ਇਹ ਵੀ ਪੜ੍ਹੋ : Meet Hayer Met Athlete Akshdeep Singh: ਖੇਡ ਮੰਤਰੀ ਨੇ ਐਥਲੀਟ ਅਕਸ਼ਦੀਪ ਸਿੰਘ ਨਾਲ ਕੀਤੀ ਮੁਲਾਕਾਤ, ਦਿੱਤਾ 5 ਲੱਖ ਦਾ ਚੈੱਕ
ਜਾਣਕਾਰੀ ਦਿੰਦਿਆਂ ਲਵਪ੍ਰੀਤ ਸਿੰਘ ਤੂਫਾਨ ਦੇ ਚਾਚਾ ਨੇ ਦੱਸਿਆ ਕਿ ਸਵੇਰੇ ਸਾਢੇ ਸੱਤ ਵਜੇ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਰੇਡ ਕਰ ਦਿੱਤੀ ਗਈ ਅਤੇ ਲਵਪ੍ਰੀਤ ਸਿੰਘ ਤੂਫਾਨ ਨੂੰ ਚੁੱਕ ਲਿਆ। ਤੂਫਾਨ ਦੇ ਚਾਚਾ ਨੇ ਕਿਹਾ ਕਿ ਪੁਲਿਸ ਵੱਲੋਂ ਸਾਨੂੰ ਬਿਨਾਂ ਕੋਈ ਕਾਰਨ ਦੱਸੇ ਤੂਫਾਨ ਸਿੰਘ ਨੂੰ ਘਰੋਂ ਗ੍ਰਿਫਤਾਰ ਕਰ ਲਿਆ। ਹਾਲਾਂਕਿ ਅਜਨਾਲਾ ਪੁਲਿਸ ਦੇ ਨਾਲ ਤਿੱਬੜ ਥਾਣੇ ਦੀ ਪੁਲਿਸ ਵੀ ਮੌਜੂਦ ਸੀ। ਪੁਲਿਸ ਨੇ ਹਾਲੇ ਤੱਕ ਉਨ੍ਹਾਂ ਨੂੰ ਦੱਸਿਆ ਨਹੀਂ ਗਿਆ ਕਿ ਲਵਪ੍ਰੀਤ ਸਿੰਘ ਨੂੰ ਕਿਸ ਲਈ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਹ ਕਿੱਥੇ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਲਵਪ੍ਰੀਤ ਸਿੰਘ ਲੜਕੇ ਦਾ ਬਾਪ ਬਣਿਆ ਹੈ ਅਤੇ ਉਹ ਘਰ ਹੀ ਹੈ। ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।