ਅੰਮ੍ਰਿਤਸਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਐਤਵਾਰ ਨੂੰ ਐਮਰਜੈਂਸੀ ਸੇਵਾਵਾਂ ਨੂੰ ਛੋਟ ਦੇ ਕੇ ਮੁਕੰਮਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਇਸ ਨੂੰ ਲੈਕੇ ਪੁਲਿਸ ਪੂਰੀ ਤਰ੍ਹਾਂ ਚੌਕਸ ਨਜ਼ਰ ਆਈ। ਜਲੰਧਰ ਅੰਮ੍ਰਿਤਸਰ ਮਾਰਗ 'ਤੇ ਬਿਆਸ 'ਤੇ ਸਥਿਤ ਸਪੈਸ਼ਲ ਹਾਈਟੈਕ ਨਾਕੇ 'ਚ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਂਦਿਆਂ ਸ਼ਹਿਰ 'ਚ ਦਾਖਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਨਿਰੰਤਰ ਜਾਰੀ ਹੈ। ਇਸ ਮੌਕੇ ਪੁਲਿਸ ਵਲੋਂ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਜਲੰਧਰ ਵਾਸੀ ਰਾਹਗੀਰ ਵਿਜੇ ਦਾ ਕਹਿਣਾ ਕਿ ਪੁਲਿਸ ਵਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਜਲੰਧਰ ਤੋਂ ਅੰਮ੍ਰਿਤਸਰ ਆਪਣੀ ਦਵਾਈ ਲਈ ਜਾ ਰਹੇ ਹਨ। ਜਿਸ ਸਬੰਧੀ ਉਨ੍ਹਾਂ ਵਲੋਂ ਆਪਣੇ ਸਾਰੇ ਕਾਗਜ਼ਾਤ ਦਿਖਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਸਹਿਯੋਗੀ ਰਵੱਈਆ ਅਪਣਾਇਆ ਗਿਆ ਹੈ।
ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਕਿ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿਸ ਕਾਰਨ ਬਿਨ੍ਹਾਂ ਜ਼ਰੂਰਤ ਤੋਂ ਲੋਕ ਘਰੋਂ ਨਹੀਂ ਨਿਕਲ ਰਹੇ। ਉਨ੍ਹਾਂ ਦਾ ਕਹਿਣਾ ਕਿ ਜੇਕਰ ਕੋਈ ਉਲੰਘਣਾ ਕਰਦਾ ਮਿਲਦਾ ਹੈ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਬਾਦਲਾਂ ਦੇ ਨਾਂਅ ਆਉਣ ਮਗਰੋਂ ਦੋ ਸਾਲ ਬਾਅਦ ਉਨ੍ਹਾਂ ਖ਼ਿਲਾਫ਼ ਚਲਾਨ ਕਿਉਂ ਪੇਸ਼ ਨਹੀਂ ਕੀਤਾ: ਸਿੱਧੂ