ਅੰਮ੍ਰਿਤਸਰ: ਪੂਰੇ ਪੰਜਾਬ ਵਿੱਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਆਖ਼ਰੀ ਦਿਨ ਚੱਲ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਹੁਣ ਪਾਰਟੀ ਦੇ ਵੱਡੇ ਲੀਡਰ ਵੀ ਆਪਣੇ ਉਮੀਦਵਾਰਾਂ ਦੇ ਹੱਕ 'ਚ ਉਤਰ ਕੇ ਪ੍ਰਚਾਰ ਕਰਦੇ ਦਿਖਾਈ ਦੇ ਰਿਹਾ। ਇਸ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਤੋਂ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਵਾਰਡ ਨੰਬਰ 37 ਵਿੱਚ ਆਪਣੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕੀਤਾ।
ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਗਰ ਚੋਣ ਦੇ ਵਾਲੇ ਦਿਨ ਕੋਈ ਵੀ ਗੜਬੜ ਹੁੰਦੀ ਹੈ ਤਾਂ ਉਸ ਦਾ ਜ਼ਿੰਮ੍ਹੇਵਾਰ ਪੰਜਾਬ ਪੁਲਿਸ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਰਡ ਨੰਬਰ 37 ਦੀ ਟਿਕਟ ਵੇਚਣ ਉੱਤੇ ਕਾਂਗਰਸ ਦੇ ਵੱਡੇ ਇਲਜ਼ਾਮ ਵੀ ਲਗਾਏ।
ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਕਾਂਗਰਸ ਪਾਰਟੀ ਨੇ ਸੱਤਾ 'ਚ ਆਉਣ ਲਈ 4 ਸਾਲ ਪਹਿਲੇ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਅਖੀਰ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਪੈਸੇ ਦੇ ਜ਼ੋਰ ਤੇ ਵੋਟਾਂ ਜਿੱਤਣਾ ਚਾਹੁੰਦੇ ਹਨ ਲੇਕਿਨ ਸ਼੍ਰੋਮਣੀ ਅਕਾਲੀ ਦਲਦਾ ਉਮੀਦਵਾਰ ਇਲਾਕਾ ਵਾਸੀਆਂ ਦੇ ਪਿਆਰ ਸਦਕਾ ਇਹ ਚੁਨਾਵ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿੱਚ ਇਹ ਸੀਟ ਪਵੇਗਾ।