ਅੰਮ੍ਰਿਤਸਰ: ਭਾਰਤ ਰਤਨ ਡਾਕਟਰ ਬੀ ਆਰ ਅੰਬੇਦਕਰ ਜੀ ਦਾ ਜਨਮ ਦਿਹਾੜਾ ਦੇਸ਼ ਭਰ ਵਿੱਚ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ। ਇਸ ਸਬੰਧ ਵਿੱਚ ਡਾਕਟਰ ਬੀ.ਆਰ.ਅੰਬੇਦਕਰ ਯਾਦਗਾਰ ਕਮੇਟੀ ਵੱਲੋਂ ਤੇ ਪੰਜਾਬ ਸਰਕਾਰ ਵੱਲੋਂ ਵੀ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਮਨਾਇਆ ਗਿਆ।
ਉੱਥੇ ਹੀ ਅੰਮ੍ਰਿਤਸਰ ਵਿਖੇ ਸ਼ਰਧਾਂਜਲੀ ਸਮਾਗਮ ਦਾ ਅਯੋਜਿਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੇ ਨਾਲ ਟਾਊਨ ਹਾਲ ਵਿਖੇ ਪੁਹੰਚੇ ਅਤੇ ਉਥੇ ਸਥਿਤ ਡਾਕਟਰ ਅੰਬੇਦਕਰ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਂਟ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਬਾਬਾ ਸਾਹਿਬ ਜੀ ਦੇ ਦੱਸੇ ਹੋਏ ਰਸਤੇ ਸਿੱਖਿਅਤ ਤੇ ਸੰਗਠਿਤ ਹੋਣ ਅਤੇ ਸੰਘਰਸ਼ ਕਰੋ 'ਤੇ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ, ਕਿ ਡਾਕਟਰ ਅੰਬੇਦਕਰ ਨੇ ਨਾ ਕੇਵਲ ਦਲਿਤ ਸਮਾਜ ਨੂੰ ਸਗੋਂ ਸਾਰੇ ਸਮਾਜ ਦੇ ਲੋਕਾਂ ਦੇ ਕਲਿਆਣ ਵਾਸਤੇ ਸੰਵਿਧਾਨ ਚ ਥਾਂ ਦਿੱਤੀ ਅਤੇ ਔਰਤਾਂ ਨੂੰ ਬਰਾਬਰ ਹੱਕ ਵੀ ਦਿੱਤੇ। ਉਨ੍ਹਾਂ ਸਮੂਹ ਲੋਕਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਹੋਣ ਦੇ ਨਾਲ ਨਾਲ ਆਪਣੇ ਫਰਜਾਂ ਪ੍ਰਤੀ ਸੁਚੇਤ ਹੋਣ ਦੀ ਅਪੀਲ ਕੀਤੀ। ਇਸ ਮੌਕੇ ਧਾਲੀਵਾਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਨਰਮੀ ਨਾਲ ਪੇਸ਼ ਆਉਣ ਇਨ੍ਹਾਂ ਦੇ ਸਿਰਾਂ ਤੋਂ ਅਜੇ ਕਾਂਗਰਸ ਤੇ ਅਕਾਲੀਆਂ ਦੇ ਭੂਤ ਲੱਥੇ ਨਹੀਂ।
ਇਸ ਮੌਕੇ ਮਹਾਂਰਾਸ਼ਟਰ ਦੇ ਸਾਬਕਾ ਕਾਂਗਰਸ ਪਾਰਟੀ ਦੇ ਪ੍ਰਧਾਨ ਮਾਨਿਕ ਰਾਓ ਠਾਕਰੇ ਵੀ ਵਿਸ਼ੇਸ਼ ਤੌਰ 'ਤੇ ਅੰਮ੍ਰਿਤਸਰ ਪੁੱਜੇ ਤੇ ਉਨ੍ਹਾਂ ਨੇ ਡਾ ਬੀ.ਆਰ ਅੰਬਦੇਕਰ ਜੀ ਦੀ ਜੀਵਨੀ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜਿਹੜਾ ਬਾਬਾ ਸਾਹਿਬ ਨੇ ਸੰਵਿਧਾਨ ਬਣਾਇਆ ਹੈ, ਉਹ ਪੂਰੇ ਦੇਸ਼ ਲਈ ਬਣਾਇਆ ਹੈ, ਸਾਰੀਆਂ ਨੂੰ ਮਿਲ ਕੇ ਇਸ ਸੰਵਿਧਾਨ ਦੀ ਪਾਲਣਾ ਕਰਨੀ ਚਾਹੀਦੀ ਹੈ। ਪਰ ਕੇਂਦਰ ਸਰਕਾਰ ਵੱਲੋਂ ਇਸ ਸੰਵਿਧਾਨ ਦਾ ਪਾਲਣਾ ਨਹੀਂ ਕੀਤੀ ਜਾ ਰਹੀ, ਜੋ ਕਿ ਸਰਾਸਰ ਗਲਤ ਹੈ। ਕੇਂਦਰ ਸਰਕਾਰ ਲੋਕ ਮਾਰੂ ਨੀਤੀਆਂ ਅਪਣਾ ਰਹੀ ਹੈ, ਅੱਜ ਮੈਂ ਸਾਰੇ ਦੇਸ਼ ਵਾਸੀਆਂ ਨੂੰ ਬਾਬਾ ਸਾਹਿਬ ਜੀ ਦੀ ਜਯੰਤੀ ਦੇ ਮੌਕੇ ਤੇ ਮੁਬਾਰਕਬਾਦ ਦਿੰਦਾ ਹਾਂ।
ਇਹ ਵੀ ਪੜੋ:- ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸੀਐੱਮ ਮਾਨ