ਅੰਮ੍ਰਿਤਸਰ: ਪੰਜਾਬ ਵਿੱਚ ਜਿੱਥੇ ਕਿਸਾਨ ਸਿਆਸੀ ਪਾਰਟੀਆਂ ਨੂੰ ਕਈ ਅਹਿਮ ਸਵਾਲ ਪੁੱਛ ਰਹੇ ਹਨ, ਉਥੇ ਹੀ ਪੰਥਕ ਤਾਲਮੇਲ ਸੰਗਠਨ ਅਤੇ ਅਕਾਲ ਪੁਰਖ ਦੀ ਫੌਜ ਵੱਲੋਂ ਇੱਕ ਸਮਾਗਮ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਹੁਣ ਸਿਆਸੀ ਪਾਰਟੀਆਂ ਕੋਲੋਂ ਪੰਜਾਬ ਦੇ ਵਾਤਾਵਰਣ ਨੂੰ ਲੈ ਕੇ ਵੀ ਸਵਾਲ ਪੁੱਛੇ ਜਾਣਗੇ।
ਸਮਾਗਮ ਵਿਚ ਸੰਤ ਸੀਚੇਵਾਲ ਮੁੱਖ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਜਿਹੜੇ ਵੀ ਵਿਧਾਇਕ ਤੁਹਾਡੇ ਕੋਲੋਂ ਵੋਟ ਮੰਗਣ ਆਉਂਦੇ ਹਨ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਸਵਾਲ ਕੀਤੇ ਜਾਣ, ਤਾਂ ਜੋ ਕਿ ਸਾਡੀ ਜ਼ਿੰਦਗੀ ਸਹਿਜ ਤਰੀਕੇ ਦੇ ਨਾਲ ਨਿਕਲ ਸਕੇ।
ਪੰਜਾਬ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਲਗਾਤਾਰ ਸਮਾਜ ਸੇਵੀ ਸੰਸਥਾਵਾਂ ਆਪਣੇ ਤੌਰ 'ਤੇ ਬਹੁਤ ਸਾਰੇ ਉਪਰਾਲੇ ਕਰ ਰਹੀਆਂ ਹਨ, ਉਥੇ ਹੀ ਇੱਕ ਵਾਰ ਫਿਰ ਤੋਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ।
ਜਿੱਥੇ ਉਨ੍ਹਾਂ ਵੱਲੋਂ ਪੰਜਾਬ ਦੇ ਵਿੱਚ ਪ੍ਰਦੂਸ਼ਣ ਅਤੇ ਵਾਤਾਵਰਣ ਨੂੰ ਠੀਕ ਕਰਨ ਵਾਸਤੇ ਜਿਨ੍ਹਾਂ ਲੋਕਾਂ ਵੱਲੋਂ ਅਤੇ ਜਿਨ੍ਹਾਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਪ੍ਰੋਗਰਾਮ ਉਲੀਕਿਆ ਗਿਆ ਸੀ, ਉਨ੍ਹਾਂ ਦੇ ਨਾਲ ਗੱਲਬਾਤ ਕੀਤੀ ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਦੇ ਮੁਖੀ ਅਤੇ ਅਕਾਲਪੁਰਖ ਫ਼ੌਜ ਦੇ ਮੁਖੀ ਜਸਵਿੰਦਰ ਸਿੰਘ ਐਡਵੋਕੇਟ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਇਹ ਸਮਾਗਮ ਰੱਖਣ ਦਾ ਸਭ ਤੋਂ ਵੱਡਾ ਕਾਰਨ ਇਹ ਸੀ ਕਿ ਪੰਜਾਬ ਦੇ ਪ੍ਰਦੂਸ਼ਣ ਉੱਤੇ ਕਿਸ ਤਰ੍ਹਾਂ ਕਾਬੂ ਪਾਇਆ ਜਾਵੇ, ਇਸ ਉਤੇ ਵਿਚਾਰ ਕੀਤੇ ਜਾਣ।
ਉਥੇ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਮਾਗਮ ਵਿੱਚ ਅਕਾਲੀ ਦਲ ਆਮ ਆਦਮੀ ਪਾਰਟੀ ਕਾਂਗਰਸ ਅਤੇ ਹੋਰ ਕਈ ਲੀਡਰ ਪਹੁੰਚੇ ਸਨ ਅਤੇ ਉਨ੍ਹਾਂ ਵੱਲੋਂ ਵੀ ਭਰੋੋਸਾ ਦਿੱਤਾ ਗਿਆ ਹੈ ਕਿ ਉਹ ਪੰਜਾਬ ਵਿੱਚ ਵਧਣ ਵਾਲੇ ਪ੍ਰਦੂਸ਼ਣ ਨੂੰ ਲੈ ਕੇ ਜ਼ਰੂਰ ਇਸ ਉਤੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਤੁਹਾਡੇ ਕੋਲੋਂ ਵੋਟ ਮੰਗਣ ਵਾਸਤੇ ਪਹੁੰਚਦਾ ਹੈ ਤਾਂ ਉਸ ਨੂੰ ਇਹ ਸਵਾਲ ਜ਼ਰੂਰ ਪੁੱਛੇ ਜਾਣ।
ਇਹ ਵੀ ਪੜ੍ਹੋ: ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਸਿੱਧੂ ਦਾ ਟਵੀਟ ਧਮਾਕਾ !