ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਕਰਨ ਤੋਂ ਬਾਅਦ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਕੋਈ ਵਿਸ਼ੇਸ ਤੌਰ 'ਤੇ ਮੀਟਿੰਗ ਕਰਨ ਨਹੀਂ ਸਿਰਫ਼ ਹਰਮਿੰਦਰ ਸਾਹਿਬ ਦੇ ਦਰਸ਼ਨਾਂ ਲਈ ਆਇਆ ਹਾਂ।
267 ਸਰੂਪਾਂ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਇਹ ਮਾਮਲਾ ਪਬਲੀਕੇਸ਼ਨ ਵਿਭਾਗ ਹੋਣ ਕਰਕੇ ਉਸ ਦੀ ਗਿਣਤੀ-ਮਿਣਤੀ ਘੱਟਣ ਦੇ ਰੌਲੇ ਨੂੰ ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਾਂਚ ਕਰਵਾਉਣ ਲਈ ਗਿਆ ਸੀ।
ਉਨ੍ਹਾਂ ਵੱਲੋਂ ਸਰੂਪਾਂ ਦੀ ਜਾਂਚ ਇੱਕ ਸਾਬਕਾ ਜੱਜ ਨਵਿਤਾ ਸਿੰਘ ਅਤੇ ਇੱਕ ਵਕੀਲ ਦੀ ਕਮੇਟੀ ਬਣਾ ਕੇ ਸ਼ੁਰੂ ਕਰਵਾ ਦਿੱਤੀ ਹੈ ਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਨਿਰਪੱਖ ਜਾਂਚ ਹੋਵੇਗੀ ਅਤੇ ਲੋਕਾਂ ਸਾਹਮਣੇ ਸੱਚ ਆਵੇਗਾ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿਆਸੀ ਲੋਕਾਂ ਨੂੰ ਇਸ ਗੰਭੀਰ ਮਾਮਲੇ ਉੱਪਰ ਸਿਆਸਤ ਨਹੀਂ ਕਰਨੀ ਚਾਹੀਦੀ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਜਦੋਂ ਪੱਤਰਕਾਰਾਂ ਨੇ ਪੁੱਛਿਆ ਕਿ ਇੱਕ ਮਹੀਨੇ ਦੀ ਜਾਂਚ ਸਹੀ ਢੰਗ ਨਾਲ ਹੋ ਸਕੇਗੀ ਤਾਂ ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਅਧੀਨ ਕਰ ਲਿਆ ਹੈ, ਇਸ ਲਈ ਜੋ ਵੀ ਜਾਂਚ ਹੋਵੇਗੀ ਉਹ ਨਿਰਪੱਖਤਾ ਨਾਲ ਹੋਵੇਗੀ।
ਸ਼੍ਰੋਮਣੀ ਕਮੇਟੀ ਵੱਲੋਂ ਲੱਖਾਂ ਰੁਪਏੇ ਤਨਖਾਹ 'ਤੇ ਸੀਏਐਸਐਸ ਕੋਹਲੀ ਨੂੰ ਰੱਖਿਆ ਗਿਆ ਹੈ ਉਸ ਵੱਲੋਂ ਹਰ ਸਾਲ ਆਡਿਟ ਹੋਣ ਦੇ ਬਾਵਜੂਦ ਸਰੂਪਾਂ ਦੇ ਘਟਣ ਦੀ ਜਾਣਕਾਰੀ ਕਿਉਂ ਨਹੀਂ ਤਾਂ ਉਨ੍ਹਾਂ ਕਿਹਾ ਕਿ ਹੁਣ ਜਾਂਚ ਕਮੇਟੀ ਬਣ ਗਈ ਹੈ, ਸਭ ਸੱਚ ਸਾਹਮਣੇ ਆਵੇਗਾ। ਡੇਰਾ ਮੁਖੀ ਨੂੰ ਦਿੱਤੀ ਗਈ ਪੁਸ਼ਾਕ ਦੇ ਮਾਮਲੇ ਦੇ ਸਵਾਲ ਦੇ ਜਵਾਬ ਵਿੱਚ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਸਭ ਸਿਆਸੀ ਗੱਲਾਂ ਹਨ।