ਅੰਮ੍ਰਿਤਸਰ: ਕੋਰੋਨਾ ਵਾਇਰਸ ਕਾਰਨ ਜਿੱਥੇ ਪੂਰਾ ਭਾਰਤ ਨੂੰ ਲੌਕਡਾਊਨ ਕੀਤਾ ਹੋਇਆ ਹੈ, ਉੱਥੇ ਹੀ ਇਸ ਕਰਫਿਊ ਕਾਰਨ ਗ਼ਰੀਬ ਲੋਕ ਆਪਣੇ ਘਰਾਂ ਵਿੱਚ ਰਹਿਣ ਲਈ ਮਜਬੂਰ ਹੋ ਗਏ ਹਨ, ਜਿਸ ਕਰਕੇ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਕਾਫੀ ਮੁਸ਼ਕਿਲ ਹੋ ਗਿਆ ਹੈ।
ਜੇ ਗ਼ੱਲ ਕੀਤੀ ਜਾਵੇ ਝੁੱਗੀ ਝੋਪੜੀਆਂ 'ਚ ਰਹਿਣ ਵਾਲੇ ਲੋਕਾਂ ਦੀ ਤਾਂ ਉਹ ਰੋਜ਼ਾਨਾ ਕਮਾਉਂਦੇ ਤੇ ਖਾਂਦੇ ਸੀ ਪਰ ਕਰਫ਼ਿਊ ਕਾਰਨ ਹੁਣ ਇਹ ਆਲਮ ਹੋ ਗਿਆ ਹੈ ਕਿ ਉਨ੍ਹਾਂ ਨੂੰ ਰੋਟੀ ਕਮਾਉਣ ਵਿੱਚ ਮੁਸ਼ਕਲ ਆ ਰਹੀ ਹੈ।
ਇਥੋਂ ਤੱਕ ਕਿ ਉਨ੍ਹਾਂ ਨੂੰ ਚੁੱਲ੍ਹਾ ਬਾਲਣ ਲਈ ਲੱਕੜਾਂ ਵੀ ਨਹੀਂ ਮਿਲ ਰਹੀਆਂ ਹਨ। ਇਸ ਕਰਕੇ ਉਨ੍ਹਾਂ ਵੱਲੋਂ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਸਰਕਾਰ ਉਨ੍ਹਾਂ ਦੀ ਮਦਦ ਕਰੇ ਤਾਂ ਜੋ ਉਨ੍ਹਾਂ ਦੇ ਬੱਚੇ ਭੁੱਖਮਾਰੀ ਦਾ ਸ਼ਿਕਾਰ ਨਾ ਹੋ ਸਕਣ। ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਵਿੱਚ ਕੁੱਲ 33 ਮਾਮਲੇ ਕੋਰੋਨਾ ਦੇ ਸਾਹਮਣੇ ਆਏ ਹਨ।